Breaking NewsD5 specialNewsPunjabTop News

ਮੌੜ ਹਲਕੇ ਨੂੰ ਗੈਂਗਸਟਰ  ਦੀ ਲੋੜ ਨਹੀਂ, ਮੌੜ ਦੇ ਪੁੱਤ ਸੁਖਵੀਰ ਮਾਈਸਰਖਾਨਾ ਦੀ ਲੋੜ : ਰਾਘਵ ਚੱਢਾ

– ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ : ਰਾਘਵ ਚੱਢਾ

-50 ਸਾਲ ਕਾਂਗਰਸ, ਅਕਾਲੀ ਦਲ ਨੂੰ ਦਿੱਤੇ, ਇੱਕ ਮੌਕਾ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ: ਰਾਘਵ ਚੱਢਾ

– ਜੇ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਤਾਂ ਅਗਲੀ ਵਾਰ ਵੋਟ ਨਾ ਦੇਣਾ: ਰਾਘਵ ਚੱਢਾ

ਮੌੜ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਉਮੀਦਵਾਰ ਸੁਖਵੀਰ ਸਿੰਘ ਮਾਈਸਰਖਾਨਾ ਦੇ ਹੱਕ ਵਿੱਚ ਵੱਖ- ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਚੋਣ ਪ੍ਰਚਾਰ ਕੀਤਾ। ਚੱਢਾ ਨੇ ਮੌੜ ਵਾਸੀਆਂ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ, ” ਮੌੜ ਹਲਕੇ ਨੂੰ ਗੈਂਗਸਟਰ  ਦੀ ਲੋੜ ਨਹੀਂ ਹੈ, ਸਗੋਂ ਮੌੜ ਦੇ ਪੁੱਤ ਸੁਖਵੀਰ ਸਿੰਘ ਮਾਈਸਰਖਾਨਾ ਦੀ ਲੋੜ ਹੈ।” ਰਾਘਵ ਚੱਢਾ ਨੇ ਮੌੜ ਹਲਕੇ ਵਿੱਚ ਉਮੀਦਵਾਰ ਸੁਖਵੀਰ ਮਾਈਸਰਖਾਨਾ ਦੇ ਹੱਕ ਵਿੱਚ ਵੱਖ ਵੱਖ ਥਾਂਵਾਂ ‘ਤੇ ਚਾਰ ਰੈਲੀਆਂ ਨੂੰ ਸੰਬੋਧਨ ਕੀਤਾ। ਚੱਢਾ ਨੇ ਲੋਕਾਂ ਨੂੰ ਅਗਾਹ ਕਰਦਿਆਂ ਕਿਹਾ, ”ਜੇ ਗੈਂਗਸਟਰ ਨੂੰ ਵੋਟ ਦੇਵੋਗੇ ਤਾਂ ਤੁਹਾਡੇ ਬੱਚਿਆਂ ਹੱਥ ਬੰਦੂਕਾਂ ਆਉਣਗੀਆਂ, ਪਰ ਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਵੀਰ ਮਾਈਸਰਖਾਨਾ ਨੂੰ ਵੋਟ ਦੇਵੋਂਗੇ ਤਾਂ ਤੁਹਾਡੇ ਬੱਚਿਆਂ ਹੱਥ ਕਿਤਾਬਾਂ ਹੋਣਗੀਆਂ ਅਤੇ ਪੰਜਾਬ ਵਿੱਚ ਚੰਗੀ ਸਿੱਖਿਆ ਹੋਵੇਗੀ।”

Harmeet Pathanmajra ਨੇ ਕੀਤਾ ਧੋਖਾ | D5 Channel Punjabi

ਰੈਲੀਆਂ ਨੂੰ ਸੰਬੋਧਨ ਕਰਦਿਆਂ ਚੱਢਾ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਯੋਜਨਾਵਾਂ ਅਤੇ ਕੰਮਾਂ ਦੀ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਾਜ ਕਰਨ ਲਈ 50 ਸਾਲ ਕਾਂਗਰਸ ਅਤੇ ਅਕਾਲੀ ਦਲ ਨੂੰ ਦਿੱਤੇ ਹਨ ਅਤੇ ਇਨਾਂ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਇਸ ਲਈ ਹੁਣ ਇੱਕ ਮੌਕਾ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵੋ ਤਾਂ ਜੋ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਦੀ ਤਰੱਕੀ ਲਈ ਪੰਜ ਸਾਲਾਂ ਵਿੱਚ ਕੋਈ ਕੰਮ ਨਾ ਕੀਤਾ ਗਿਆ ਤਾਂ ਅਗਲੀ ਵਾਰ ਆਮ ਆਦਮੀ ਪਾਰਟੀ ਨੂੰ ਇੱਕ ਵੀ ਵੋਟ ਨਾ ਦੇਣਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button