Breaking NewsD5 specialIndiaNewsPunjabTop News

ਪੰਜਾਬ ‘ਚ PM ਮੋਦੀ ਨੂੰ ਫਿਰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਵੇਗਾ ਸਾਹਮਣਾ

ਪਟਿਆਲਾ/ਨਵੀਂ ਦਿੱਲੀ : ਪੰਜਾਬ ‘ਚ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਐਮਐਸਪੀ ਦੀ ਗਾਰੰਟੀ ‘ਤੇ ਕਾਨੂੰਨ ਲਿਆਉਣ ਅਤੇ ਇਸਨੂੰ ਲੈ ਕੇ ਕਮੇਟੀ ਬਣਾਉਣ ਅਤੇ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ਦੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਇਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦਾ ਵਿਰੋਧ ਕੀਤਾ ਜਾਵੇਗਾ।

PM ਮੋਦੀ ਬੰਦੀ ਸਿੰਘਾਂ ਨੂੰ ਕਰੇਗਾ ਰਿਹਾਅ? ਕਿਸਾਨਾਂ ਨੇ ਕਰਤਾ ਵਿਰੋਧ ਦਾ ਐਲਾਨ

ਦੱਸ ਦਈਏ ਪੰਜਾਬ ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ 14,16 ਅਤੇ 17 ਫਰਵਰੀ ਨੂੰ ਪ੍ਰਸਤਾਵਿਤ ਰੈਲੀਆਂ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ‘ਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪ੍ਰਧਾਨਮੰਤਰੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦੀ ਗੱਲ ਕਹੀ ਹੈ।

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button