Breaking NewsD5 specialNewsPunjabTop News

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266  ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ।

Khabran Da Sira :PM Modi ਦੀ ਪੰਜਾਬ ਫੇਰੀ, ਕਿਸਾਨਾਂ ਦਾ ਐਲਾਨ, ਲੋਕਾਂ ਨੇ ਭਜਾਏ ਲੀਡਰ, BJP ਆਗੂ ਦੀ ਭੰਨੀ ਗੱਡੀ !

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕ੍ਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button