ਬਿਕਰਮ ਸਿੰਘ ਮਜੀਠੀਆ ਆਪਣੀ ਪਤਨੀ ਨਾਲ ਗੁਰੂ ਘਰ ਹੋਏ ਨਤਮਸਤਕ
ਅੰਮ੍ਰਿਤਸਰ : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਧਰਮ ਪਤਨੀ ਗਨੀਵ ਕੌਰ ਮਜੀਠੀਆ ਸਮੇਤ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਹਲਕਾ ਪੂਰਬੀ ਤੋਂ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਰਹੇ ਹਨ।
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਭਲਕੇ ਵੋਟਾਂ ਪੈਣੀਆਂ ਹਨ। ਇਸ ਲਈ ਅੱਜ ਚੋਣ ਪ੍ਰਚਾਰ ਤੋਂ ਵਿਹਲੇ ਹੋਏ ਕੇ ਸਿਆਸੀ ਆਗੂ ਗੁਰੂ ਘਰੋਂ ਅਸ਼ੀਰਵਾਦ ਲੈ ਰਹੇ ਹਨ। ਬਿਕਰਮ ਸਿੰਘ ਮਜੀਠੀਆ ਦਾ ਮੁਕਾਬਲਾ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹੈ।ਮਜੀਠੀਆ ਨੇ ਸਿੱਧੂ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਉਨ੍ਹਾਂ (ਸਿੱਧੂ) ਖਿਲਾਫ ਚੋਣ ਲੜਨ ਦਾ ਫੈਸਲਾ ਕੀਤਾ ਸੀ। ਇਸ ਲਈ ਇਸ ਸੀਟ ਉਤੇ ਸਾਰਿਆਂ ਦੀਆਂ ਨਜ਼ਰ ਟਿਕੀਆਂ ਹੋਈਆਂ ਹਨ। ਬਿਕਰਮ ਮਜੀਠੀਆ ਦੀ ਥਾਂ ਹਲਕਾ ਮਜੀਠਾ ਤੋਂ ਉਨ੍ਹਾਂ ਦੀ ਪਤਨੀ ਚੋਣ ਲੜ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.