ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਹੋਵੇਗੀ ਰਿਹਾਈ !
ਨਵੀਂ ਦਿੱਲੀ/ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਸਾਹਮਣੇ ਆ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ: ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਨਰਿੰਦਰ ਮੋਦੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸਨ ਪਰ ਅਰਵਿੰਦ ਕੇਜਰੀਵਾਲ ਨੇ ਆਪਣੀਆਂ ਸਿਆਸੀ ਮਜ਼ਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’
ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕਿਸਾਨ ਕਰਤੇ ਬਾਗੋ- ਬਾਗ| D5 Channel Punjabi
ਦੱਸ ਦਈਏ ਕਿ ਦਵਿੰਦਰਪਾਲ ਸਿੰਘ ਭੁੱਲਰ ਪੇਸ਼ੇ ਵਜੋਂ ਇਕ ਪ੍ਰੋਫੈਸਰ ਹਨ ਜੋ ਕਿ ਜੀ.ਐਨ.ਏ. ਕਾਲਜ ਲੁਧਿਆਣਾ ਵਿਖੇ ਕੈਮੀਕਲ ਇੰਜੀਨੀਅਰਿੰਗ ਪੜ੍ਹਾਉਂਦੇ ਸਨ। ਦਵਿੰਦਰਪਾਲ ਸਿੰਘ ਭੁੱਲਰ 1993 ਦੇ ਬੰਬ ਧਮਾਕੇ ਦੇ ਮਾਮਲੇ ਵਿੱਚ ਇੱਕ ਦੋਸ਼ੀ ਹੈ, ਜਿਸ ਦੀ ਮੌਤ ਦੀ ਸਜ਼ਾ ਨੂੰ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.