Breaking NewsD5 specialIndiaInternationalNewsTop News

PM ਮੋਦੀ ਨੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲ,  ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਦਾ ਦਿੱਤਾ ਭਰੋਸਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਫ਼ੋਨ ‘ਤੇ ਗੱਲ ਕੀਤੀ। ਫੋਨ ਕਾਲ ਕਰੀਬ 50 ਮਿੰਟ ਤੱਕ ਚੱਲੀ। ਉਨ੍ਹਾਂ ਨੇ ਯੂਕਰੇਨ ‘ਚ ਬਦਲ ਰਹੀ ਸਥਿਤੀ ਬਾਰੇ ਚਰਚਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਯੂਕਰੇਨੀ ਅਤੇ ਰੂਸੀ ਟੀਮਾਂ ਵਿਚਕਾਰ ਗੱਲਬਾਤ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਉਨ੍ਹਾਂ ਦੀਆਂ ਟੀਮਾਂ ਵਿਚਕਾਰ ਚੱਲ ਰਹੀ ਗੱਲਬਾਤ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਸਿੱਧੀ ਗੱਲਬਾਤ ਕਰਨ ਦੀ ਅਪੀਲ ਕੀਤੀ।

Captain ਨੇ BJP ਨਾਲ ਮਿਲਕੇ ਪਾਈ ਧਮਾਲ ! ਕਾਂਗਰਸ ਤੇ ਝਾੜੂ ਵਾਲੇ ਹੋਏ ਪਸੀਨੋ-ਪਸੀਨੀ ? D5 Channel Punjabi

ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਸਮੇਤ ਯੂਕਰੇਨ ਦੇ ਕੁਝ ਹਿੱਸਿਆਂ ਵਿਚ ਜੰਗਬੰਦੀ ਅਤੇ ਮਾਨਵਤਾਵਾਦੀ ਗਲਿਆਰਿਆਂ ਦੀ ਸਥਾਪਨਾ ਦੀ ਘੋਸ਼ਣਾ ਦੀ ਵੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਕੱਢਣ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਸੁਰੱਖਿਅਤ ਨਿਕਾਸੀ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button