Breaking NewsD5 specialNewsPunjabTop News

ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਕਹੀਆਂ ਵੱਡੀਆਂ ਗੱਲਾਂ

ਨਵਾਂਸ਼ਹਿਰ/ਖਟਕੜ ਕਲਾਂ : ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਵੱਡੇ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਇਸ ਤੋਂ ਬਾਅਦ ਮਾਨ ਨੇ ਸਟੇਜ ਤੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

‘Bhagwant Mann’ ਨੇ ਡੇਗੇ ਵੱਡੇ ਵੱਡੇ ਥੰਮ੍ਹ, ਅੱਜ Khatkar Kalan ‘ਚ ਪੱਟੀਆਂ ਧੂੜਾਂ | D5 Channel Punjabi

ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਿੰਡ ਵਿਚ ਸਹੁੰ ਚੁੱਕਣ ਦਾ ਉਨ੍ਹਾਂ ਦਾ ਸੁਫ਼ਨਾ ਅੱਜ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਪਹਿਲਾਂ ਸਹੁੰ ਚੁੱਕ ਸਮਾਗਮ ਮਹਿਲਾਂ, ਸਟੇਡੀਅਮਾਂ ਅਤੇ ਰਾਜ ਭਵਨਾਂ ਵਿਚ ਹੁੰਦੇ ਸਨ ਪਰ ਅੱਜ ਮੁੱਖ ਮੰਤਰੀ ਅਹੁਦੇ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਦੀ ਧਰਤੀ ’ਤੇ ਹੋਇਆ ਹੈ। ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਕੁੱਝ ਕੁ ਤਾਰੀਖਾਂ ’ਤੇ ਹੀ ਕਿਉਂ ਯਾਦ ਕੀਤਾ ਜਾਂਦਾ ਹੈ, ਸਾਨੂੰ ਹਮੇਸ਼ਾ ਉਨ੍ਹਾਂ ਦੇ ਦੱਸੇ ਹੋਏ ਰਸਤੇ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਹੰਕਾਰ ਬਿਲਕੁਲ ਨਹੀਂ ਕਰਨਾ। ਮੈਨੂੰ ਅਜਿਹੀ ਖ਼ਬਰ ਨਹੀਂ ਮਿਲਣੀ ਚਾਹੀਦੀ ਕਿ ਆਮ ਆਦਮੀ ਪਾਰਟੀ ਨੇ ਕਿਸੇ ਨਾਲ ਧੱਕਾ ਕੀਤਾ।

17ਵੇਂ ਮੁੱਖ ਮੰਤਰੀ ਵੱਜੋਂ Bhagwant Maan ਨੇ ਚੁੱਕੀ ਸਹੁੰ, ਪੰਜਾਬ ਨੂੰ ਮਿਲਿਆ ਨਵਾਂ CM! ||D5 Channel Punjabi

ਮਾਨ ਨੇ ਕਿਹਾ ਕਿ ਭਗਤ ਸਿੰਘ ਨੂੰ ਫ਼ਿਕਰ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦਾ ਕੀ ਹੋਵੇਗਾ, ਦੇਸ਼ ਵਿਚ ਸਿਆਸੀ ਪਾਰਟੀਆਂ ਨੇ 70 ਸਾਲ ਰਾਜ ਕੀਤਾ ਪਰ ਕੁੱਝ ਨਹੀਂ ਹੋਇਆ। ਆਮ ਆਦਮੀ ਪਾਰਟੀ ਦੀ ਸਰਕਾਰ ਜਿਹੜੇ ਵੀ ਫ਼ੈਸਲੇ ਲਵੇਗੀ ਸਾਰਿਆਂ ਨੇ ਉਸ ਦਾ ਸਾਥ ਦੇਣਾ ਹੈ, ਅਸੀਂ ਰਲ ਮਿਲ ਕੇ ਅੱਗੇ ਵਧਾਂਗੇ, ਪੰਜਾਬ ਨੂੰ ਸੁਨਹਿਰੀ ਬਣਾਵਾਂਗੇ। ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ, ਇਥੇ ਹੀ ਮੌਕੇ ਦਿੱਤੇ ਜਾਣਗੇ, ਠਰੰਮਾ ਰੱਖਿਓ ਚੰਗੇ ਫ਼ੈਸਲੇ ਲਵਾਂਗੇ, ਜਿਸ ’ਤੇ ਸਾਰਿਆਂ ਨੂੰ ਮਾਣ ਹੋਵੇਗਾ। ਮਾਨ ਨੇ ਕਿਹਾ ਕਿ ਸਾਡੇ ਕੋਲ ਸਮਾਂ ਨਹੀਂ ਹੈ, ਪਹਿਲਾਂ ਹੀ ਅਸੀਂ 70 ਸਾਲ ਲੇਟ ਹੋ ਚੁੱਕੇ ਹਾਂ, ਜਲਦ ਵੱਡੇ ਫ਼ੈਸਲੇ ਲਏ ਜਾਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button