Breaking NewsD5 specialNewsPoliticsPress ReleasePunjabTop News

ਪੰਜਾਬ ਵਿਧਾਨ ਸਭਾ ਵੱਲੋਂ ਮਹਾਨ ਸ਼ਖਸੀਅਤਾਂ ਭਗਤ ਸਿੰਘ, ਡਾ. ਅੰਬੇਡਕਰ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ

ਚੰਡੀਗੜ: ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਸ਼ਹੀਦ-ਏ-ਆਜਮ ਭਗਤ ਸਿੰਘ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਲਗਾਉਣ ਲਈ ਪੇਸ਼ ਕੀਤਾ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਦਨ ਵਿੱਚ ਭਗਵੰਤ ਮਾਨ ਨੇ ਕਿਹਾ, “ਇੱਕ ਕਰਜ਼ਦਾਰ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ ਜਿਨਾਂ ਨੇ ਦੇਸ਼ ਦੀ ਆਜਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰਾਂ, ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੇ ਤੌਰ ‘ਤੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਘੜਿਆ।

ਇਨਾਂ ਮਹਾਨ ਆਗੂਆਂ ਨੂੰ ਸਾਡੇ ਸਾਰਿਆਂ ਲਈ ਦੇਸ਼ ਦਾ ਰੋਲ ਮਾਡਲ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨਾਂ ਮਹਾਨ ਆਗੂਆਂ ਦਾ ਜੀਵਨ ਸਾਰੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨਾਂ ਮਹਾਨ ਸ਼ਖਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸੇ ਤਰਾਂ ਖਾਲਸਾ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਉਸਾਰਿਆ ਜਾਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਬੁੱਧਵਾਰ (23 ਮਾਰਚ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button