Breaking NewsD5 specialNewsPunjabTop News

‘ਪੰਜਾਬ ਨਾਲ ਹੋ ਰਹੇ ਧੱਕੇ ਦੀ ਅਸੀਂ ਸਾਫ਼ ਸ਼ਬਦਾਂ ’ਚ ਨਿਖੇਧੀ ਕਰਦੇ ਹਾਂ’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਚੰਡੀਗੜ੍ਹ ‘ਚ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਹ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ‘ਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਅੰਦਰ ਇਸ ਮੁੱਦੇ ‘ਤੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਰੋਕਣ ਲਈ ਕਈਆਂ ਨੇ ਕੋਸ਼ਿਸ਼ ਕੀਤੀ ਪਰ ਪੰਜਾਬ ‘ਚ ਦੁਬਾਰਾ ਉੱਗਣ ਦੀ ਤਾਕਤ ਹੈ।

ਭਗਵੰਤ ਮਾਨ ਦਾ BJP ਨਾਲ ਪੰਗਾ! ਵਿਧਾਨ ਸਭਾ ’ਚ ਪਿਆ ਘੜਮੱਸ, ਅਕਾਲੀ-ਕਾਂਗਰਸੀ ਖੜ੍ਹੇ ‘ਆਪ’ ਨਾਲ! |D5 Channel Punjabi

ਉਨ੍ਹਾਂ ਕਿਹਾ ਕਿ ਪੰਜਾਬ ਨਾਲ ਜੋ ਧੱਕਾ ਹੋ ਰਿਹਾ ਹੈ, ਅਸੀਂ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕਰਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕੇਂਦਰ ਤੋਂ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੈਂ ਪੂਰੀ ਦੁਨੀਆਂ ‘ਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਕਦੇ ਵੀ ਪਾਸਾ ਨਹੀਂ ਵੱਟੇਗੀ ਅਤੇ ਕਦੇ ਵੀ ਕੋਈ ਨਕਾਬ ਮੂੰਹ ‘ਤੇ ਨਹੀਂ ਪਾਵੇਗੀ।

CM Bhagwant Mann Vidhan Sabha ’ਚੋਂ LIVE, ਪੰਜਾਬ ਲਈ ਇਤਿਹਾਸਕ ਫੈਸਲਾ | D5 Channel Punjabi

ਅਸੀਂ ਕਦੇ ਵੀ ਪੰਜਾਬ ਦੇ ਹੱਕਾਂ ਲਈ ਦੋਗਲੀ ਨੀਤੀ ਨਹੀਂ ਅਪਣਾਵਾਂਗੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਵੀ ਕਰਾਂਗੇ, ਡੰਕੇ ਦੀ ਚੋਟ ‘ਤੇ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਜੋ ਘਾਟਾ ਪਿਆ ਹੈ, ਸਭ ਤੋਂ ਪਹਿਲਾਂ ਉਸ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਜਿੱਥੇ ਵੀ ਲੜਾਈ ਲੜਨੀ ਪਈ, ਅਸੀਂ ਲੜਾਂਗੇ ਕਿਉਂਕਿ ਪੰਜਾਬ ਨੂੰ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਪੈਰਾਂ ‘ਚ ਪਈਆਂ ਜੰਜ਼ੀਰਾਂ ਨੂੰ ਤੋੜ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਵਾਂਗੇ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button