Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ:ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ।

ਦੇਖੋ! ਕਿਸ ਗ਼ਲਤੀ ਕਰਕੇ ਹੱਥੋਂ ਗਿਆ Chandigarh! ਆਹ ਲੀਡਰਾਂ ਨੇ ਕੀਤਾ ਪੰਜਾਬ ਨਾਲ ਧੋਖਾ | D5 Channel Punjabi

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ।

Rana ਦਾ Bhagwant Mann ਨਾਲ ਪਿਆ ਪੰਗਾ, Rana ਨੂੰ Vidhan Sabha ’ਚੋਂ ਕੱਢਿਆ ਬਾਹਰ | D5 Channel Punjabi

ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button