PAK ਪੀਐਮ ਸ਼ਾਹਬਾਜ ਸ਼ਰੀਫ ਨੂੰ PM ਮੋਦੀ ਨੇ ਦਿੱਤੀ ਵਧਾਈ

ਨਵੀਂ ਦਿੱਲੀ/ਇਸਲਾਮਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਦਿੱਤੀ ਹੈ। ਪੀ. ਐੱਮ. ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਅੱਤਵਾਦ ਮੁਕਤ ਖੇਤਰ ’ਚ ਸ਼ਾਂਤੀ ਅਤੇ ਸਥਿਰਤਾ ਚਾਹੁੰਦਾ ਹੈ ਤਾਂ ਕਿ ਅਸੀਂ ਆਪਣੇ ਵਿਕਾਸ ’ਤੇ ਧਿਆਨ ਕੇਂਦ੍ਰਿਤ ਕਰ ਸਕੀਏ। ਨਾਲ ਹੀ ਆਪਣੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਕਰ ਸਕੀਏ।
Punjab‘ਚ ਮਿਲੇ ਬੰ+ਬ! ਹੁਣੇ ਆਈ ਖ਼ਬਰ | D5 Channel Punjabi
ਦੱਸ ਦਈਏ ਕਿ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪ੍ਰਧਾਨ ਮੰਤਰੀ ਚੁਣਿਆ ਹੈ। ਸ਼ਾਹਬਾਜ਼ ਸ਼ਰੀਫ਼ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ. ਐੱਨ.) ਦੇ ਪ੍ਰਧਾਨ ਹਨ। ਕੱਲ੍ਹ ਤੱਕ ਸ਼ਾਹਬਾਜ਼ ਸ਼ਰੀਫ਼ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ’ਚ ਵਿਰੋਧੀ ਧਿਰ ਦੇ ਨੇਤਾ ਸਨ ਪਰ ਅੱਜ ਸ਼ਾਹਬਾਜ਼ ‘ਵਜ਼ੀਰ-ਏ-ਆਜ਼ਮ’ ਬਣ ਗਏ ਹਨ। ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
Congratulations to H. E. Mian Muhammad Shehbaz Sharif on his election as the Prime Minister of Pakistan. India desires peace and stability in a region free of terror, so that we can focus on our development challenges and ensure the well-being and prosperity of our people.
— Narendra Modi (@narendramodi) April 11, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.