Breaking NewsD5 specialIndiaNewsPunjabTop News

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ

ਅੱਤ ਦੀ ਗਰਮੀ ਕਾਰਨ ਹੋਈ ਕਣਕ ਦੇ ਝਾੜ ਵਿੱਚ ਕਮੀ ਲਈ 10-15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ

ਪਟਿਆਲਾ/ਨਵੀਂ ਦਿੱਲੀ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ। ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਹਨਾਂ ਨੇ ਦੱਸਿਆ, “ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।”

Modi ਨੇ ਕੀਤਾ ਕਰੋੜਾ ਦਾ ਘੁਟਾਲਾ!CBI ਨੇ ਚੱਕ ਲਿਆ ਨਾਲ ਦਾ ਸਾਥੀ,ਅਡਾਨੀਆਂ ਨੇ ਖੁਸ਼ ਕਰਤੇ ਕਿਸਾਨ|D5 Channel Punjabi

ਪਟਿਆਲਾ ਸਾਂਸਦ ਨੇ ਅੱਗੇ ਦੱਸਿਆ, “ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘੱਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।” ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ ਕੀਤੀ, “ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਆਰਥਿਕ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਖੇਤੀ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਹੈ ਅਤੇ ਪੰਜਾਬ ਦਾ ਇੱਕ ਵੱਡਾ ਤਬਕਾ ਖੇਤੀਬਾੜੀ ‘ਤੇ ਨਿਰਭਰ ਹੈ।”

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button