Breaking NewsD5 specialIndiaNewsPunjabTop News

‘ਭਾਈ ਜਗਤਾਰ ਸਿੰਘ ਹਵਾਰਾ ਸਮੇਤ ਬੰਦੀ ਸਿੰਘ ਰਿਹਾਅ ਕਰੇ ਭਾਰਤ ਸਰਕਾਰ’

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਜ਼ਾਦੀ ਤੋਂ ਬਾਅਦ ਸਿੱਖ ਕੌਮ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ।ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੁੜ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਖ ਮਸਲੇ ਹੱਲ ਕਰਨ ਦਾ ਵਾਅਦਾ ਵੀ ਯਾਦ ਕਰਵਾਇਆ। ਅਮਿਤ ਸ਼ਾਹ ਨੇ ਚੋਣਾਂ ‘ਚ ਆਪਣੀ ਅੰਮ੍ਰਿਤਸਰ ਫੇਰੀ ਮੌਕੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ।

Raja Warring ਦੀ ਤਾਜਪੋਸ਼ੀ, Navjot Sidhu ਨੇ ਸਭ ਕਰਤੇ ਹੈਰਾਨ! ਕਾਂਗਰਸ ’ਚ ਪਿਆ ਘਸਮਾਣ! | D5 Channel Punjabi

ਦੱਸ ਦਈਏ ਕਿ 12 ਨਵੰਬਰ 2019 ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸਿੰਘ ਸਾਹਿਬ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਸਿੱਖ ਕੌਮ ਦੇ ਜਖਮਾਂ ‘ਤੇ ਮਲ੍ਹਮ ਲਾਉਣ ਦਾ ਕੰਮ ਕਰਨਾ ਚਾਹੀਦਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘ ਲੰਬੀਆਂ ਸਜਾਵਾਂ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ ‘ਚ ਰਹਿਣ ਲਈ ਮਜਬੂਰ ਹਨ। ਇਸਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਵਾਅਦੇ ਨੂੰ ਯਾਦ ਕਰਵਾਇਆ ਸੀ।

 

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button