Breaking NewsD5 specialNewsPoliticsPress ReleasePunjabTop News

ਮੁੱਖ ਮੰਤਰੀ ਵੱਲੋਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਤਕਨਾਲੋਜੀ ਵਿਕਸਤ ਕਰਨ ’ਤੇ ਜ਼ੋਰ

ਸੂਬੇ ਦੀ ਸ਼ਾਨ ਬਹਾਲ ਕਰਨ ਦਾ ਅਹਿਦ

ਚੰਡੀਗੜ੍ਹ ਯੂਨੀਵਰਸਟੀ ਦੇ ਕੈਂਪਸ ਵਿਚ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ

ਐਸ.ਏ.ਐਸ. ਨਗਰ, (ਮੋਹਾਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਆਂਢੀ ਮੁਲਕ ਤੋਂ ਨਸ਼ੇ ਅਤੇ ਹਥਿਆਰਾਂ ਦੀ ਡਰੋਨਾਂ ਰਾਹੀਂ ਹੁੰਦੀ ਤਸਕਰੀ ਦੀ ਚੁਣੌਤੀ ਨਾਲ ਨਿਪਟਣ ਲਈ ਸੂਬੇ ਵਿਚ ਐਂਟੀ ਡਰੋਨ ਪ੍ਰਣਾਲੀ ਵਿਕਸਤ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।

Kisan News : ਕਿਸਾਨਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਲਿਆ ਫੈਸਲਾ, ਰਾਜਾ ਵੜਿੰਗ ’ਤੇ ਹੋਈ ਕਾਰਵਾਈ?

ਅੱਜ ਇੱਥੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਦੇ ਪਹਿਲੇ ਡਰੋਨ ਟ੍ਰੇਨਿੰਗ ਹੱਬ ਦਾ ਉਦਘਾਟਨ ਕਰਨ ਤੋਂ ਬਾਅਦ ਯੂਨੀਵਰਸਿਟੀ ਦੇ ਕੈਂਪਸ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ ਡਰੋਨ ਤਕਨਾਲੋਜੀ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਦੀ ਜ਼ਰੂਰਤ ਹੈ ਕਿਉਂਕਿ ਗੁਆਂਢੀ ਮੁਲਕ ਡਰੋਨਾਂ ਰਾਹੀਂ ਸਾਡੇ ਸਰਹੱਦੀ ਇਲਾਕਿਆਂ ਵਿਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ ਜਿਸ ਕਰਕੇ ਸਾਡੇ ਕੋਲ ਡਰੋਨ ਟਰੈਕਿੰਗ ਵਰਗੀ ਤਕਨਾਲੋਜੀ ਵੀ ਹੋਣੀ ਚਾਹੀਦੀ ਹੈ।

Bhagwant Mann ਨੇ ਖੁਸ਼ ਕਰਤੇ ਲੋਕ, ਹੁਣੇ ਲਿਆ ਫੈਸਲਾ | D5 Channel Punjabi

ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਦੁਨੀਆ ਨੂੰ ਇਕ ਆਲਮੀ ਪਿੰਡ ਵਿਚ ਬਦਲ ਦਿੱਤਾ ਹੈ ਅਤੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਤਕਨਾਲੋਜੀ ਵਿਚ ਖੋਜ ਤੇ ਸੁਧਾਰ ਹੁੰਦੇ ਰਹਿਣੇ ਚਾਹੀਦੇ ਹਨ।

Punjab ‘ਚ ਹੁਣ ਜੁਗਾੜੂ Motorcycle Rehri ਬੰਦ? ਸਰਕਾਰ ਦਾ ਨਵਾਂ ਫੈਸਲਾ | D5 Channel Punjabi

ਬੇਰੋਜ਼ਗਾਰੀ ਨੂੰ ਸਾਰੀਆਂ ਅਲਾਮਤਾਂ ਦੀ ਜੜ੍ਹ ਦੱਸਦੇ ਹੋਏ ਮੁੱਖ ਮੰਤਰੀ ਨੇ ਬਾਹਰੀ ਮੁਲਕਾਂ ਵਿਚ ਪਰਵਾਸ ਕਰ ਰਹੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ।

Navjot Sidhu ਦੇ ਫਸੇ Manish Tiwari ਨਾਲ ਸਿੰਙ, Raja Warring ਤੇ ਹੋ ਗਿਆ ਐਕਸ਼ਨ | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਰੋਜ਼ਗਾਰ ਦੇ ਮੌਕੇ ਪੈਦਾ ਨਾ ਕਰਨ ਸਦਕਾ ਮਜਬੂਰਨ ਉਨ੍ਹਾਂ ਨੂੰ ਬੇਗਾਨੇ ਮੁਲਕਾਂ ਵਿਚ ਰੋਜ਼ਗਾਰ ਤਲਾਸ਼ਣੇ ਪੈ ਰਹੇ ਹਨ।

SSP Avneet Kaur Sidhu ਦਾ ਵੱਡਾ ਧਮਾਕਾ! ਜੇਲ੍ਹ ‘ਚ ਮਾਰਿਆ ਛਾਪਾ, ਅੰਦਰੋਂ ਫੜਿਆ ਸਮਾਨ | D5 Channel Punjabi

ਉਨ੍ਹਾਂ ਕਿਹਾ ਕਿ ਬੇਰੋਜ਼ਗਾਰੀ ਦੀ ਗੰਭੀਰ ਸਮੱਸਿਆ ਵੀ ਨਸ਼ਿਆਂ ਦੀ ਅਲਾਮਤ ਲਈ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨਿਵੇਸ਼ ਕਰਨ ਲਈ ਛੇਤੀ ਹੀ ਨਵੇਂ ਉਦਯੋਗ ਅਤੇ ਦੇਸ਼-ਵਿਦੇਸ਼ ਦੀਆਂ ਨਾਮੀ ਕੰਪਨੀਆਂ ਤੱਕ ਪਹੁੰਚ ਕਰੇਗੀ ਤਾਂ ਕਿ ਸਾਡੇ ਕਿਸੇ ਵੀ ਹੁਨਰਮੰਦ ਬੱਚੇ ਨੂੰ ਰੋਜ਼ਗਾਰ ਲਈ ਆਪਣੀ ਮਾਤ-ਭੂਮੀ ਨਾ ਛੱਡਣੀ ਪਵੇ।

Kisan News : ਕਿਸਾਨਾਂ ਨੂੰ ਲਗਾਤਾਰ ਵਰੰਟ ਜਾਰੀ ! ਸੁਪਰੀਪ ਕੋਰਟ ਨੇ ਹੱਕ ’ਚ ਲਿਆ ਫੈਸਲਾ! | D5 Channel Punjabi

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਵਿਚ ਪੰਜਾਬ ਨੂੰ ਕਈ ਵਾਰ ਉਤਰਾਅ-ਚੜ੍ਹਾਅ ਦੇਖਣੇ ਪਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਦੀ ਸਰਦਾਰੀ ਪਹਿਲਾਂ ਵਾਂਗ ਕਾਇਮ ਕਰਾਂਗੇ।

PPCC : ਅਹੁਦਾ ਸੰਭਾਲਦੇ Warring ਐਕਸ਼ਨ ਮੂਡ ‘ਚ, Sidhu ਨੇ ਦਿਖਾਈਆ ਅਜਿਹਾ ਰੂਪ ! | D5 Channel Punjabi

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਸਾਨੂੰ ਸਾਡੇ ਅੰਦਾਜ਼ੇ ਤੋਂ ਵੀ ਵੱਡਾ ਫਤਵਾ ਦਿੱਤਾ ਹੈ ਜਿਸ ਕਰਕੇ ਉਨ੍ਹਾਂ ਨੂੰ ਸਾਡੇ ਕੋਲੋਂ ਬਹੁਤ ਵੱਡੀਆਂ ਉਮੀਦਾਂ ਵੀ ਹਨ ਅਤੇ ਮੈਂ ਵਾਅਦਾ ਕਰਦਾਂ ਹਾਂ ਕਿ ਅਸੀਂ ਤੁਹਾਡੀਆਂ ਆਸਾਂ-ਉਮੀਦਾਂ ਉਤੇ ਖਰਾ ਉਤਰਨ ਤੱਕ ਟਿਕ ਕੇ ਨਹੀਂ ਬੈਠਾਂਗੇ। ”

Amritsar ‘ਚੋਂ ਆਈ ਵੱਡੀ ਖ਼ਬਰ, ਮੁਸਲਮਾਨਾਂ ਦੇ ਸਮਾਗਮ ‘ਚ ਵੜ੍ਹਗੇ ਸਿੱਖ | D5 Channel Punjabi

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਇਸ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਮੁੱਖ ਮੰਤਰੀ ਦਾ ਯੂਨੀਵਰਸਿਟੀ ਆਉਣ ਉਤੇ ਸਵਾਗਤ ਕੀਤਾ।

Raja Warring ‘ਤੇ ਵੱਡੀ ਕਾਰਵਾਈ, ਜਾਊ ਪ੍ਰਧਾਨ ਦੀ ਕੁਰਸੀ? | D5 Channel Punjabi

ਇਸ ਮੌਕੇ ਹਲਕਾ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਡੀ.ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਅਤੇ ਹੋਰ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।

DSC 9989 2 DSC 9982 2 DSC 9975 2 DSC 9953 3

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button