Breaking NewsD5 specialNewsPunjabTop News

ਅਲਕਾ ਲਾਂਬਾ ਦੀ ਪੇਸ਼ੀ ਦੌਰਾਨ ਰੋਪੜ੍ਹ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ

ਕਾਂਗਰਸ ਦੇ ਕਈ ਵੱਡੇ ਆਗੂ ਵੀ ਮੌਜੂਦ

ਚੰਡੀਗੜ੍ਹ : ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਬਿਆਨਬਾਜੀ ਨੂੰ ਲੈ ਕੇ ਰੋਪੜ੍ਹ ਦੇ ਸਦਰ ਥਾਣੇ ‘ਚ ਕਾਂਗਰਸੀ ਆਗੂ ਅਲਕਾ ਲਾਂਬਾ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਦੇ ਲਈ ਅੱਜ ਅਲਕਾ ਲਾਂਬਾ ਨੂੰ ਰੋਪੜ੍ਹ ਪੁਲਿਸ ਵੱਲੋਂ ਪੇਸ਼ ਹੋਣ ਦੇ ਹੁਕਮ ਹੋਏ ਸਨ। ਇਸ ਦੌਰਾਨ ਅੱਜ ਉਹਨਾਂ ਦੇ ਨਾਲ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਰੋਪੜ੍ਹ ਦੀ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰ ਰਹੀ ਹੈ।

ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ ਦਾ ਫੈਸਲਾ, ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ | D5 Channel Punjabi

ਇਹਨਾਂ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ,ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ,ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ,ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ,ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਹੋਰ ਵੀ ਕਈ ਵੱਡੇ ਆਗੂ ਮੌਜੂਦ ਹਨ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਲਈ ਪਹੁੰਚ ਗਏ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button