Breaking NewsD5 specialNewsPunjabTop News

ਪਟਿਆਲਾ ਰੇਂਜ ਦੇ ਆਈ ਜੀ, ਐੱਸ ਐੱਸ ਪੀ ਤੇ ਐੱਸ ਪੀ ਸਿਟੀ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਟਿਆਲਾ ਹਿੰਸਾ ਤੋਂ ਬਾਅਦ ਆਈ.ਜੀ. ਪਟਿਆਲਾ ਰੇਂਜ ਐੱਸ. ਐੱਸ. ਪੀ. ਅਤੇ ਐੱਸ. ਪੀ. ਸਿਟੀ ਨੂੰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਜਦਕਿ ਐੱਮ. ਐੱਸ. ਛੀਨਾ ਨੂੰ ਬਤੌਰ ਆਈ.ਜੀ. ਦੀਪਕ ਪਾਰਿਕ ਨੂੰ ਬਤੌਰ ਐੱਸ.ਐੱਸ.ਪੀ. ਅਤੇ ਵਜ਼ੀਰ ਸਿੰਘ ਨੂੰ ਐੱਸ.ਪੀ. ਸਿਟੀ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪਟਿਆਲਾ ‘ਚ ਬੀਤੇ ਦਿਨ ਹੋਈ ਹਿੰਸਾ ਤੋਂ ਬਾਅਦ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ।

Patiala ’ਚ Shiv Sena ਵਾਲੇ ਤੇ Sikhs ’ਚ ਹੋਏ ਟਾਕਰੇ, ਪੁਲਿਸ ਹੋਈ ਸਖ਼ਤ, ਕਰਤਾ ਐਕਸ਼ਨ | D5 Channel Punjabi

ਦੱਸਣਯੋਗ ਹੈ ਕਿ ਪਟਿਆਲਾ ‘ਚ ਹਿੰਸਾ ਤੋਂ ਬਾਅਦ ਸ਼ਨੀਵਾਰ ਸਵੇਰੇ 9.30 ਵਜੇ ਤੋਂ ਸ਼ਾਮ ਦੇ 6 ਵਜੇ ਤੱਕ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ‘ਤੇ ਸਰਕਾਰ ਨੇ ਪੈਨੀ ਨਜ਼ਰ ਰੱਖੀ ਹੋਈ ਹੈ। ਸ਼ੁੱਕਰਵਾਰ ਨੂੰ ਪਟਿਆਲਾ ‘ਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ, ਜਦੋਂ ਸ਼ਿਵ ਸੈਨਾ ਦੇ ਵਰਕਰ ਖਾਲਿਸਤਾਨੀ ਵਿਰੋਧੀ ਮਾਰਚ ਦੀ ਤਿਆਰੀ ਕਰ ਰਹੇ ਸਨ, ਉਦੋਂ ਖਾਲਿਸਤਾਨੀ ਸਮਰਥਕ ਮੌਕੇ ‘ਤੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਹਵਾਈ ਫਾਇਰਿੰਗ ਵੀ ਕੀਤੀ। ਇਸ ਝੜਪ ਵਿੱਚ 4 ਲੋਕ ਜ਼ਖ਼ਮੀ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button