Breaking NewsD5 specialIndiaInternationalNewsPoliticsPress ReleasePunjabTop News

ਪਾਕਿਸਤਾਨ ‘ਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਵੇਂ ਭਾਰਤ ਸਰਕਾਰ- ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇਂ ਦਿਨੀਂ ਪਾਕਿਸਤਾਨ ਵਿੱਚ ਦੋ ਸਿੱਖ ਕਾਰੋਬਾਰੀਆਂ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਇਸ ਘਟਨਾ ਦਾ ਗੰਭੀਰ ਨੋਟਿਸ ਲੈਣ ਲਈ ਕਿਹਾ ਹੈ।

CM Mann ਦਾ ਵੱਡਾ ਐਕਸ਼ਨ , ਦਿੱਤੇ ਕਾਰਵਾਈ ਦੇ ਹੁਕਮ, ਨਾਲੇ ਬਾਗੋ-ਬਾਗ ਕਰਤੇ ਲੋਕ | D5 Channel Punjabi

ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਅਸੁਰੱਖਿਆਂ ਦੀ ਬਣੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇਂ ਲੰਮੇ ਸਮੇਂ ਤੋਂ ਘੱਟ ਗਿਣਤੀ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਉੱਥੇ ਰਹਿ ਰਹੇ ਸਿੱਖਾਂ ਵਿੱਚ ਸਹਿਮ ਦਾ ਮਾਹੌਲ ਬਣਿਆਂ ਹੋਇਆ ਹੈ।

Kisan News : ਲਓ ਫੇਰ ਟੁੱਟਣਗੇ ਬੈਰੀਕੇਡ, ਜਥੇਬੰਦੀਆਂ ਦਾ ਵੱਡਾ ਐਲਾਨ! | D5 Channel Punjabi

ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਕਈ ਵਾਰੀ ਘੱਟ ਗਿਣਤੀ ਸਿੱਖਾਂ ਅਤੇ ਗੁਰੂਧਾਮਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਇਹਨਾਂ ਘਟਨਾਵਾਂ ਵਿੱਚ ਪਿਛਲੇ ਵਰ੍ਹੇਂ ਸਿੱਖ ਹਕੀਮ ਦੀ ਪੇਸ਼ਾਵਰ ਵਿੱਚ ਗੋਲੀ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ। ਸਾਲ 2018 ਵਿੱਚ ਸਿੱਖ ਭਾਈਚਾਰੇ ਦੇ ਹਰਮਨ ਪਿਆਰੇ ਆਗੂ ਗੁਰਚਰਨਜੀਤ ਸਿੰਘ ਦੀ ਵੀ ਹੱਤਿਆਂ ਕੀਤੀ ਗਈ ਸੀ।

Farming With Amarjit Waraich : ਝੋਨੇ ਦੇ ਚੰਗੇ ਝਾੜ ਲਈ ਜਰੂਰੀ ਨੁਕਤਾ, ਪਨੀਰੀ ਬੀਜਣ ਸਮੇਂ ਨਾ ਕਰੋ ਇਹ ਗਲਤੀ

ਇਸੇ ਤਰ੍ਹਾਂ ਸਾਲ 2020 ਵਿੱਚ ਇੱਕ ਨਿਊਜ਼ ਚੈੱਨਲ ਦੇ ਐਂਕਰ ਰਵਿੰਦਰ ਸਿੰਘ ਦੀ ਹੱਤਿਆਂ ਕੀਤੀ ਗਈ । ਢੀਂਡਸਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਉਹਨਾਂ ਦੀਆਂ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਭਾਰਤ ਸਰਕਾਰ ਨੂੰ ਤੁਰੰਤ ਗੁਆਂਢੀ ਮੁਲਕ ਨਾਲ ਗੱਲਬਾਤ ਕਰਕੇ ਉੱਥੇ ਰਹਿ ਰਹੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਬਾਰੇ ਦਬਾਅ ਪਾਉਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button