Breaking NewsD5 specialNewsPunjabTop News

Kunwar Vijay Pratap ਨੇ CM Mann ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਚੰਡੀਗੜ੍ਹ : ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਆਪਣੀ ਹੀ ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ। ਉਹਨਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ।

ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਰਾਹਤ! ਹੁਣ ਨਹੀਂ ਜਾਵੇਗਾ ਜੇਲ੍ਹ! ਅਦਾਲਤ ਜਲਦ ਸੁਣਾਵੇਗੀ ਵੱਡਾ ਫ਼ੈਸਲਾ!

ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਅੱਜ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ।

ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਜਾਖੜ ਨੂੰ ਯਾਦ ਕਰਵਾਏ ਪੁਰਾਣੇ ਦਿਨ

ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਹਨਾਂ ਮਾਮਲਿਆਂ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਹੁਣ ਉਹਨਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਨਾ ਤਾਂ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕੰਮ ਨਹੀਂ ਕੀਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button