Breaking NewsD5 specialNewsPoliticsPress ReleasePunjabTop News

ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਦੇ ਵੱਡੀ ਪੱਧਰ ’ਤੇ ਗੰਧਲਾ ਹੋਣ ’ਤੇ ਚਿੰਤਾ ਪ੍ਰਗਟਾਈ

'ਆਪ' ਸਰਕਾਰ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਸੁੱਟਣ ’ਤੇ ਰੋਕ ਲਾਵੇ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਰਿਆਈ ਪਾਣੀ ਵੱਡੀ ਪੱਧਰ ’ਤੇ ਗੰਧਲੇ ਹੋਣ ’ਤੇ ਚਿੰਤਾ ਪ੍ਰਗਟ ਕੀਤੀ ਹੈ ਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਕਿਹਾ ਹੈ ਕਿ ਉਹ ਇੰਡਸਟਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀਆਂ ਵਿਚ ਸੁੱਟਣ ਦੇ ਕ੍ਰਮ ’ਤੇ ਰੋਕ ਲਗਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਵਿਆਪਕ ਰਿਪੋਰਟਾਂ ਆ ਰਹੀਆਂ ਹਨ ਕਿ ਕਾਲੇ ਰੰਗ ਦਾ ਪਾਣੀ ਹਰੀਕੇ ਹੈਡਵਰਕਸ ਤੋਂ ਨਿਕਲਦੀ ਫਿਰੋਜ਼ਪੁਰ ਫੀਡਰ ਨਹਿਰ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਜ਼ਿਲ੍ਹੇ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ।

ਨਵਜੋਤ ਸਿੱਧੂ ਬਾਰੇ ਜੇਲ੍ਹ ਚੋਂ ਵੱਡੀ ਅਪਡੇਟ, ਹੁਣੇ ਬਾਹਰ ਆਈ ਖ਼ਬਰ! ਕਰਨਾ ਪੈਣਾ ਆਹ ਕੰਮ| D5 Channel Punjabi

ਉਹਨਾਂ ਕਿਹਾ ਕਿ ਮੈਨੁੰ ਹਲਕੇ ਦੇ ਲੋਕਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਪ੍ਰਦੁਸ਼ਣ ਪਾਣੀ ਨਾ ਸਿਰਫ ਖੇਤੀਬਾੜੀ ਪੈਦਾਵਾਰ ’ਤੇ ਅਸਰ ਪਾਵੇਗਾ ਬਲਕਿ ਇਸ ਨਾਲ ਬਿਮਾਰੀਆਂ ਵੀ ਫੈਲਣਗੀਆਂ। ਕੁਝ ਲੋਕ ਨਹਿਰੀ ਪਾਣੀ ਨੂੰ ਪੀਣ ਵਾਸਤੇ ਵਰਤਦੇ ਹਨ ਜੋ ਇਸ ਵੇਲੇ ਖਤਰਨਾਕ ਹੈ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰੀਕੇ ਹੈਡਵਰਕਸ ਜਿਥੇ ਸਤੁਲਜ ਤੇ ਬਿਆਸ ਰਲਦੀਆਂ ਹਨ, ਤੋਂ ਆਉ.ਦੇ ਸਾਰੇ ਪਾਣੀ ਦੇ ਕੁਝ ਦਿਨਾਂ ਵਿਚ ਪ੍ਰਦੁਸ਼ਣ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਸਨ ਪਰ ਫਿਰ ਵੀ ਦਰਿਆਈ ਪਾਣੀਆਂ ਨੂੰ ਪ੍ਰਦੂਸ਼ਤ ਕਰਨ ’ਤੇ ਰੋਕ ਲਾਉਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ।

ਜੇਲ੍ਹ ਜਾਣ ਤੋਂ ਪਹਿਲਾਂ ਸਿੱਧੂ ਦਾ ਧਮਾਕਾ! ਦਿੱਤਾ ਵੱਡਾ ਬਿਆਨ | D5 Channel Punjabi

ਉਹਨਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਹਨ ਕਿ ਇੰਡਸਟਰੀ ਦਾ ਰਹਿੰਦ ਖੂਹੰਦ ਵੱਡੀ ਪੱਧਰ ’ਤੇ ਲੁਧਿਆਣਾ ਦੇ ਬੁੱਢੇ ਨਾਲੇ ਵਿਚ ਸੁੱਟਿਆ ਜਾਂਦਾ ਹੈ ਜੋ ਅੱਗੇ ਜਾ ਕੇ ਹਰੀਕੇ ਵਿਚ ਸਤਲੁਜ ਤੇ ਬਿਆਸ ਵਿਚ ਜਾ ਰਲਦਾ ਹੈ। ਉਹਨਾਂ ਕਿਹਾ ਕਿ ਸਰਕਾਰ ਜਮਾਲਪੁਰ ਟ੍ਰੀਟਮੈਂਟ ਪ੍ਰਾਜੈਕਟ ਜੋ ਘਰੇਲੂ ਸੀਵਰੇਜ ਦਰਿਆਈ ਪਾਣੀ ਵਿਚ ਪੈਣ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਹੱਲ ਕਰਨ ਵਾਸਤੇ ਬਣਾਇਆ ਪ੍ਰਾਜੈਕਟ ਹੈ, ਨੁੰ ਚਾਲੂ ਕਰਨ ਵਿਚ ਕੋਈ ਕਾਹਲ ਨਹੀਂ ਵਿਖਾ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਡੇਅਰੀ ਦੀ ਰਹਿੰਦ ਖੂਹੰਦ ਦਰਿਆਈ ਪਾਣੀ ਵਿਚ ਸੁੱਟਿਆ ਜਾ ਰਿਹਾ ਹੈ ਜਿਸ ਕਾਰਨ ਅੱਜ ਦਾ ਪ੍ਰਦੂਸ਼ਣ ਹੋਇਆ ਹੈ।

Navjot SIdhu in Jail || #Shorts | D5 Channel Punjabi

ਸਰਦਾਰ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦਰੁੱਸਤੀ ਵਾਲੇ ਕਦਮ ਚੁੱਕਣ ਤੇ ਉਹਨਾਂ ਕਿਹਾ ਕਿ ਇਹ ਬਹੁਤ ਨਿੰਦਣਯੋਗ ਗੱਲ ਹੈ ਕਿ ਵੱਖ ਵੱਖ ਰਾਜ ਸਰਕਾਰਾਂ ਇਸ ਸੰਵਦੇਸ਼ਨਸ਼ੀਲ ਮਾਮਲੇ ’ਤੇ ਇਕ ਦੂਜੇ ਖਿਲਾਫ ਦੂਸ਼ਣਬਾਜ਼ੀ ’ਤੇ ਲੱਗੀਆਂ ਹਨ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਲੋਕਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ਪਾਣੀ ਪੀਣ ਵਾਸਤੇ ਨਾ ਵਰਤਿਆ ਜਾਵੇ ਪਰ ਪ੍ਰਦੂਸ਼ਣ ਕੰਟਰੋਲ ਬੋਰਡ ਦਰਿਆਈ ਪਾਣੀ ਵਿਚ ਇੰਡਸਟਰੀ ਦੀ ਰਹਿੰਦ ਖੂਹੰਦ ਰੋਕਣ ਲਈ ਜ਼ਿੰਮੇਵਾਰ ਹੈ ਜਦੋਂ ਕਿ ਉਹ ਇਹ ਦਾਅਵਾ ਕਰ ਰਿਹਾ ਹੈ ਕਿ ਇਹ ਪਾਣੀ ਟ੍ਰੀਟਮੈਂਟ ਤੋਂ ਬਾਅਦ ਪੀਣਯੋਗ ਹੈ।

Navjot Sidhu ਨੂੰ ਲੈ ਗਏ Jail! ਦੇਖੋ ਸਭ ਤੋਂ ਪਹਿਲਾਂ ਲਾਈਵ | D5 Channel Punjabi

ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਦਰਿਆਈ ਪਾਣੀਆਂ ਦੀ ਸਫਾਈ ਵਾਸਤੇ ਨੀਤੀ ਲਿਆਉਣੀ ਚਾਹੀਦੀ ਹੈ ਤੇ ਪ੍ਰਦੂਸ਼ਣਕਾਰੀਆਂ ਦੇ ਖਿਲਾਫ ਸਿਫਰ ਬਰਦਾਸ਼ਤ ਨੀਤੀ ਲਾਗੂ ਕਰਨੀ ਚਾਹੀਦੀ ਸੀ। ਉਹਨਾਂ ਕਿਹਾ ਕਿ ਪਿਛਲੀਆਂ ਕਾਂਗਰਸ ਸਰਕਾਰਾਂ ਵੱਲੋਂ ਇਸ ਮਾਮਲੇ ’ਤੇ ਅਣਵਹਿਲੀ ਵਾਲੇ ਵਤੀਰੇ ਨੇ ਪ੍ਰਦੂਸ਼ਣਕਾਰੀਆਂ ਦੇ ਹੌਂਸਲੇ ਵਧੇ ਦਿੱਤੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਵੇਖਿਆ ਹੈ ਕਿ ਕਿਵੇਂ ਜ਼ਮੀਨਦੋਜ਼ ਪਾਣੀ ਪ੍ਰਦੂਸ਼ਣ ਹੋਣ ਕਾਰਨ ਮਾਲਵਾ ਖਿੱਤੇ ਵਿਚ ਕੈਂਸਰ ਫੈਲ ਗਿਆ ਹੈ। ਸਾਨੂੰ ਇਸ ਨਾਲ ਜੰਗੀ ਪੱਧਰ ’ਤੇ ਨਜਿੱਠਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button