ਪ੍ਰਿਯੰਕਾ ਗਾਂਧੀ ਜੇਲ੍ਹ ‘ਚ ਸਿੱਧੂ ਨਾਲ ਕਰ ਸਕਦੇ ਨੇ ਮੁਲਾਕਾਤ
ਪਟਿਆਲਾ : ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪਟਿਆਲਾ ਜੇਲ੍ਹ ’ਚ ਨਜ਼ਰਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਨਾਲ ਆਉਣ ਵਾਲੇ ਦਿਨਾਂ ‘ਚ ਮੁਲਾਕਾਤ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਜੇਲ੍ਹ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਹੌਂਸਲਾ ਰੱਖਣ ਅਤੇ ਤਕੜੇ ਹੋ ਕੇ ਮੁਕਾਬਲਾ ਕਰਨ ਲਈ ਕਿਹਾ ਸੀ।
AKal Takht : ਸਿੱਖ ਨੌਜਵਾਨ ਰੱਖਣ ਲਾਇਸੈਂਸੀ ਹਥਿਆਰ, ਜਥੇਦਾਰ ਦਾ ਆਇਆ ਬਿਆਨ | D5 Channel Punjabi
ਇਸ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਰਾਹੁਲ ਗਾਂਧੀ ਤਾਂ ਵਿਦੇਸ਼ ਵਿਚ ਹਨ, ਇਸ ਲਈ ਪ੍ਰਿਯੰਕਾ ਗਾਂਧੀ ਸਿੱਧੂ ਨਾਲ ਮੁਲਾਕਾਤ ਕਰਨ ਕਿਸੇ ਵੀ ਸਮੇਂ ਆ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਐਕਟਿੰਗ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਪਟਿਆਲਾ ਜੇਲ੍ਹ ’ਚ ਮੁਲਾਕਾਤ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.