Breaking NewsD5 specialNewsPunjabTop News

ਪੰਜਾਬ ‘ਚ ਹੁਣ ਹੋਵੇਗੀ ਫਰਦਾਂ ਦੀ ਹੋਮ ਡਿਲੀਵਰੀ : CM ਮਾਨ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਲ ਵਿਭਾਗ ‘ਚ ਸੁਧਾਰਾਂ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਤਹਿਤ ਉਨ੍ਹਾਂ ਮਾਲ ਮਹਿਕਮੇ ‘ਚ ਮਾਲ ਰਿਕਾਰਡ ਦੇ ਡਿਜੀਟਲੀਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਇਸ ਦੇ ਲਈ ਨੇੜਲੇ ਭਵਿੱਖ ਵਿਚ ਇਕ ਆਨਲਾਈਨ ਪੋਰਟਲ ਜਾਰੀ ਕਰੇਗੀ। ਫੋਨ ’ਤੇ ਲੋਕ ਗਿਰਦਾਵਰੀਆਂ ਵੇਖ ਸਕਣਗੇ ਅਤੇ ਸਰਕਾਰ ਫਰਦਾਂ ਦੀ ਹੋਮ ਡਿਲੀਵਰੀ ਵੀ ਕਰੇਗੀ।

Sukhbir Badal ਛੱਡੂ Akali Dal? Bhagwant Mann ਨੂੰ ਖਾਲੀ ਕਰਨੀ ਪਊ ਕੋਠੀ | D5 Channel Punjabi

ਲੋਕਾਂ ਨੂੰ ਐੱਸ. ਐੱਮ. ਐੱਸ. ਜਾਂ ਈ-ਮੇਲ ਰਾਹੀਂ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਰੇਕ ਅਕਾਊਂਟ ਨੂੰ ਫੋਨ ਦੇ ਨਾਲ ਜੋੜਿਆ ਜਾਵੇਗਾ। ਇਹ ਕਦਮ ਮਾਲੀਆ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਉਦੇਸ਼ ਨਾਲ ਚੁੱਕਿਆ ਜਾ ਰਿਹਾ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਮਾਲ ਮਹਿਕਮੇ ਵਿਚ ਹੋਣ ਵਾਲੇ ਸੁਧਾਰਾਂ ਨੂੰ ਸਰਕਾਰ ਲਾਗੂ ਕਰੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੁਧਾਰਾਂ ਸਬੰਧੀ ਜੋ ਵੀ ਫੈਸਲੇ ਲੈਣਗੇ ਉਨ੍ਹਾਂ ਨੂੰ ਪੂਰੀ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button