Breaking NewsD5 specialNewsPoliticsPress ReleasePunjabTop News

ਅਗਨੀਪਥ ਦਾ ਵਿਰੋਧ ਕਰ ਰਹੇ ਨੌਜਵਾਨਾਂ ਨਾਲ ਪੰਜਾਬ ਕਾਂਗਰਸ ਨੇ ਪ੍ਰਗਟਾਈ ਹਮਦਰਦੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੱਖਿਆ ਬਲਾਂ ਦੀ ਨਵੀਂ ਭਰਤੀ ਨੀਤੀ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਨੌਜਵਾਨਾਂ ਨਾਲ ਆਪਣੀ ਪਾਰਟੀ ਦੀ ਹਮਦਰਦੀ ਪ੍ਰਗਟਾਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਇਸ ਕਦਮ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦੇ ਹਨ, ਕਿਉਂਕਿ ਅਜਿਹੀ ਨੀਤੀ ਦੀ ਘੋਸ਼ਣਾ ਕਰਨ ਦਾ ਕੋਈ ਆਧਾਰ ਨਹੀਂ ਹੈ ਜੋ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਨ੍ਹਾਂ ਲਈ ਇਹ ਬਣਾਈ ਗਈ ਹੈ।

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਨਵੀਂ ਨੀਤੀ ਵਿਰੁੱਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਹੱਕ ਹੈ, ਜਿਸ ਨਾਲ ਪੰਜਾਬ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮਾਣ ਦੀ ਭਾਵਨਾ ਨਾਲ ਰੱਖਿਆ ਬਲਾਂ ਵਿਚ ਭਰਤੀ ਹੋ ਕੇ ਦੇਸ਼ ਲਈ ਆਪਣਾ ਸਭ ਕੁਝ ਕੁਰਬਾਨ ਕੀਤਾ। ਉਨ੍ਹਾਂ ਨੂੰ ਸਿਰਫ਼ 4 ਸਾਲਾਂ ਲਈ ਨੌਕਰੀ ‘ਤੇ ਰੱਖਣਾ ਅਤੇ ਬਾਅਦ ਵਿਚ ਬਿਨਾਂ ਕਿਸੇ ਪੈਨਸ਼ਨ ਜਾਂ ਹੋਰ ਲਾਭਾਂ ਤੋਂ ਬਾਹਰ ਕੱਢ ਦੇਣਾ ਬੇਇਨਸਾਫ਼ੀ ਹੈ, ਜਿਸਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਗਲਤ ਸੋਚ ਅਤੇ ਗਲਤ ਸਲਾਹ ਨਾਲ ਲਿਆ ਗਿਆ ਫੈਸਲਾ ਹੈ, ਜੋ ਸਪੱਸ਼ਟ ਤੌਰ ‘ਤੇ ਮਾਮਲੇ ਦੀ ਤਹਿ ਤੱਕ ਜਾਣ ਤੋਂ ਬਿਨਾਂ ਲਿਆ ਗਿਆ ਜਾਪਦਾ ਹੈ।

ਵੜਿੰਗ ਨੇ ਕਿਹਾ ਕਿ ਇਹ ਫੈਸਲਾ ਦੇਸ਼ ਦੀ ਰੱਖਿਆ ਨਾਲ ਸਬੰਧਤ ਹੈ ਅਤੇ ਅਜਿਹੇ ਵਿਸ਼ਿਆਂ ‘ਤੇ ਹੋਰ ਗੰਭੀਰਤਾ ਨਾਲ ਫੈਸਲਾ ਕੀਤਾ ਜਾਣਾ ਚਾਹੀਦਾ ਹੈ। ਜਿਸ ‘ਤੇ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਸ ਨੀਤੀ ‘ਤੇ ਬਿਨਾਂ ਕਿਸੇ ਦੇਰੀ ਅਤੇ ਜਾਨੀ-ਮਾਲੀ ਦੇ ਨੁਕਸਾਨ ਤੋਂ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button