ਗੁਰਦੁਆਰਾ ਹੇਮਕੁੰਟ ਸਾਹਿਬ ‘ਚ ਭਾਰੀ ਬਰਫ਼ਬਾਰੀ

ਦੇਹਰਾਦੂਨ : ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਹਰ ਰੋਜ਼ ਸੈਂਕੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਇਸ ਵਾਰ ਹੇਮਕੁੰਟ ਸਾਹਿਬ ਵਿੱਚ ਸ਼ਰਧਾਲੂਆਂ ਦੀ ਗਿਣਤੀ ਰਿਕਾਰਡ ਤੋੜ ਰਹੀ ਹੈ। ਜੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਹੁਣ ਤੱਕ 88 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ।
Aghneepath Protest : Aghneepath Scheme ਨੂੰ ਲੈ Ugrahan ਦਾ ਐਲਾਨ | D5 Channel Punjabi
ਬੀਤੇ ਦਿਨ ਕੇਦਾਰਨਾਥ ਅਤੇ ਬਦਰੀਨਾਥ ਦੀਆਂ ਚੋਟੀਆਂ ਦੇ ਨਾਲ-ਨਾਲ ਹੇਮਕੁੰਟ ਸਾਹਿਬ ਵਿੱਚ ਵੀ ਬਰਫ਼ਬਾਰੀ ਹੋਈ। ਖਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਹੇਮਕੁੰਟ ਸਾਹਿਬ ਗੁਰਦੁਆਰਾ ਪ੍ਰਬੰਧਕਾਂ ਨੇ ਸੰਗਤਾਂ ਨੂੰ ਗੋਵਿੰਦਘਾਟ, ਘੰਗੜੀਆ ਪਰਤਣ ਦੀ ਅਪੀਲ ਕੀਤੀ। ਇਸ ਦੌਰਾਨ ਹੇਮਕੁੰਟ ਪੁੱਜੇ ਸ਼ਰਧਾਲੂਆਂ ਨੇ ਭਾਰੀ ਬਰਫਬਾਰੀ ਦਾ ਆਨੰਦ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.