Breaking NewsD5 specialInternationalNewsTop News

ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ ਨੌਜਵਾਨ ਦਾ ਕਤਲ

ਨਿਊਯਾਰਕ : ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਸਿੱਖਾਂ ‘ਤੇ ਹਮਲਾ ਕਰਨ ਵਾਲੇ 19 ਸਾਲਾ ਨੌਜਵਾਨ ਵਰਨੌਨ ਡਗਲਸ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਮਰੀਕਾ ਦੇ ਨਿਊਯਾਰਕ ਸ਼ਹਿਰ ‘ਚ ਬੀਤੇ ਦਿਨੀਂ ਵਰਨੌਨ ਡਗਲਸ ਨੇ 3 ਸਿੱਖਾਂ ’ਤੇ ਨਸਲੀ ਹਮਲਾ ਕੀਤਾ ਸੀ ਅਤੇ ਹੁਣ ਉਸ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਦੀ SKM ‘ਚ ਵਾਪਸੀ, ਮੁੜ ਦਿੱਲੀ ਨੂੰ ਸਿੱਧੇ ਹੋਣਗੇ ਟਰੈਕਟਰ D5 Channel Punjabi

ਪੁਲਿਸ ਨੇ ਦੱਸਿਆ ਕਿ ਇਹ ਕਤਲ ਸਿੱਖਾਂ ਉਪਰ ਹਮਲੇ ਦਾ ਬਦਲਾ ਲੈਣ ਦੀ ਕਾਰਵਾਈ ਨਹੀਂ ਹੈ। ਉਸ ਨੂੰ ਮਾਰਨ ਵਾਲੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਘਟਨਾ ਬ੍ਰਾਊਨਜ਼ਵਿੱਲ ਦੇ ਲੌਟ ਐਵੀਨਿਊ ਨੇੜੇ ਰੌਕਵੇਅ ਐਵੀਨਿਊ ਨਿਊਯਾਰਕ ਦੀ ਹੈ, ਜਿਥੇ ਹਮਲਾਵਰਾਂ ਨੇ ਵਰਨੌਨ ਡਗਲਸ ਦੀ ਛਾਤੀ ਵਿੱਚ ਛੁਰਾ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਹਮਲੇ ‘ਚ ਡਗਲਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button