ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਅੱਜ ਬਠਿੰਡਾ ਦੀ ਨਰਮਾ ਪੱਟੀ ਦਾ ਕਰਨਗੇ ਦੌਰਾ
ਪਟਿਆਲਾ : ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਖੇਤੀਬਾੜੀ ਵਿਭਾਗ ਦੀਆਂ 37 ਟੀਮਾਂ ਨੂੰ ਨਾਲ ਲੈ ਕੇ ਬਠਿੰਡੇ ਜ਼ਿਲ੍ਹੇ ਦੀ ਨਰਮਾ ਪੱਟੀ ‘ਚ ਜਾ ਕੇ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦਾ ਸਰਵੇਖਣ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ ਸਮੇਂ ਬਠਿੰਡਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਪ੍ਰੈੱਸ ਕਾਨਫ਼ਰੰਸ ਵੀ ਕਰਨਗੇ।
ਮਾਨ ਸਰਕਾਰ ‘ਚ ਫੇਰਬਦਲ, ਪਲਟੀ ਬਾਜ਼ੀ! ਮੂਸੇਵਾਲਾ ਦੇ ਪਿਤਾ ਨੂੰ ਝਟਕਾ! ਪੁਲਿਸ ਦਾ ਐਕਸ਼ਨ, ਲੱਗਿਆ ਕਈਆਂ ਦਾ ਨੰਬਰ || D5
ਅੱਜ ਸਵੇਰੇ ਬਠਿੰਡਾ ਲਈ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦੀ ਤਰਫੋਂ ਪੰਜਾਬ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਸੂਬੇ ਅੰਦਰੋਂ ਨਕਲੀ ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣਾ ਮੇਰਾ ਪਹਿਲਾ ਫਰਜ਼ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.