ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸਮਰਪਿਤ ਸੈੱਲ ਕਾਇਮ ਕਰਨ ਦੇ ਹੁਕਮ
ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਸੈੱਲ
ਦਿਵਿਆਂਗ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ
ਚੰਡੀਗੜ੍ਹ: ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਸਮਰਪਿਤ ਤੌਰ ਉਤੇ ਦਿਵਿਆਂਗ ਸੈੱਲ ਕਾਇਮ ਕਰਨ ਦੇ ਹੁਕਮ ਦਿੱਤੇ ਹਨ।
Jalandhar : ਕਿਰਾਏ ‘ਤੇ ਕੋਠੀ ਲੈ ਪਤੀ-ਪਤਨੀ ਨੇ ਚਾੜਤਾ ਨਵਾਂ ਚੰਨ,ਰੰਗੇ-ਹੱਥੀ ਫੜਿਆ ਇਤਰਾਜ਼ਯੋਗ ਸਮਾਨ ਤੇ 5 ਲੱਖ !
ਇਹ ਜਾਣਕਾਰੀ ਵਿਸਥਾਰ ਵਿਚ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਰਪਿਤ ਸੈੱਲ ਦੇ ਗਠਨ ਨੂੰ ਲੈ ਕੇ ਸਮਾਜ ਦੇ ਇਸ ਵਰਗ ਦੀ ਚਿਰੋਕਣੀ ਮੰਗ ਸੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਸੀ।
Sidhu Moosewala ਦੇ ਕਾਤਲ ਆਏ Police ਦੇ ਹੱਥ, ਸ਼ੂਟਰ Ankit ਤੇ Sachin ਕਰਨਗੇ ਖ਼ੁਲਾਸੇ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਦਿਵਿਆਂਗ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੇਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ।
Punjab DGP Gaurav Yadav : DGP ਨੇ ਕਰਤਾ ਖੁੱਲ੍ਹਾ ਚੈਲੇਂਜ, ਹੁਣ Punjab ‘ਚ Gangsters ਦੀ ਨਹੀਂ ਖੈਰ!
ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਸਾਰੀਆਂ ਭਲਾਈ ਸਕੀਮ ਦਾ ਲਾਭ ਸਮਾਂਬੱਧ ਢੰਗ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਅਣਥੱਕ ਕਾਰਜ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.