Breaking NewsD5 specialNewsPunjabTop News

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ, ਸੁਰੱਖਿਆ ਵਾਪਸ ਲੈਣ ਦੀ ਜਾਣਕਰੀ ਲੀਕ ਕਿਵੇਂ ਹੋਈ?

ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਅੱਜ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਿਆਸੀ ਆਗੂਆਂ ਅਤੇ ਹੋਰ ਵੀਆਈਪੀ ਲੋਕਾਂ ਤੋਂ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਵਿੱਚ ਸੁਣਵਾਈ ਹੋਈ ਹੈ। ਇਸ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਸੁਰੱਖਿਆ ਵਾਪਸ ਲੈਣ ਦੀ ਜਾਣਕਰੀ ਲੀਕ ਕਿਵੇਂ ਹੋਈ? ਜਿਸ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਤੇ ਸੀਲਬੰਦ ਰਿਪੋਰਟ ਹਾਈਕੋਰਟ ‘ਚ ਦਾਖਲ ਕਰਨਗੇ ਤੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਾਂਗੇ।

Bhagwant Mann ਦਾ ਵੱਡਾ ਐਕਸ਼ਨ, MSP ਦੇ ਮੁੱਦੇ ’ਤੇ ਕੇਂਦਰ ਨਾਲ ਟੱਕਰ, ਕਿਸਾਨ ਜਥੇਬੰਦੀਆਂ ਮੈਦਾਨ ’ਚ

ਇਸ ਮਾਮਲੇ ਵਿੱਚ ਹਾਈਕੋਰਟ ਨੇ ਇੱਕ ਹਫਤੇ ਵਿੱਚ ਜਵਾਬ ਮੰਗਿਆ ਹੈ। ਜਿਕਰਯੋਗ ਹੈ ਕਿ ਸਕਿਓਰਿਟੀ ਵਾਪਸ ਲੈਣ ਦੇ ਮਾਮਲੇ ‘ਚ ਪੰਜਾਬ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕਾਂ ਵੱਲੋਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ੍ਹ 28 ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ ।

Moosewala Shooter Encounter : ਗੈਂਗਸਟਰ ਪੁੱਤਾਂ ਦੀਆਂ ਲਾਸ਼ਾਂ ਦੇਖ ਮਾਪਿਆਂ ਦੀਆਂ ਨਿਕਲੀਆਂ ਭੁੱਬਾਂ,

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੀ ਸੁਣਵਾਈ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਰਾਜ ਮੰਤਰੀ ਮਹਿੰਦਰ ਕੌਰ ਜੋਸ਼ ਵੱਲੋਂ ਬੀਤੇ ਕੱਲ੍ਹ ਪਾਈ ਗਈ ਪਟੀਸ਼ਨ ਤੇ ਹੋਈ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਜਿਹਨਾਂ ਕੋਲ ਇੱਕ ਵੀ ਗਾਰਡ ਨਹੀਂ ਹੈ ਅਤੇ ਉਨ੍ਹਾਂ ਨੂੰ ਗਾਰਡ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ । ਇਸ ਮਾਮਲੇ ਵਿੱਚ ਹਾਈਕੋਰਟ ਨੇ ਇੱਕ ਹਫਤੇ ਵਿੱਚ ਜਵਾਬ ਮੰਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button