ਸਿੱਖ ਨੌਜਵਾਨ ਦਾ ਕੜਾ ਉਤਰਵਾਉਣ ਦੇ ਮਾਮਲੇ ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਬਠਿੰਡਾ: ਬਠਿੰਡਾ ਦੇ ਮਲੋਟ ਰੋਡ ਸਥਿਤ ਰੀਜਨਲ ਪੋਲੀਟੈਕਨਿਕ ਕਾਲਜ ਦੇ ਬਾਹਰ ਉਸ ਵੇਲੇ ਹੰਗਾਮਾਂ ਹੋ ਗਿਆ ਜੱਦੋਂ ਜੇ. ਈ. ਦੀ ਪ੍ਰੀਖਿਆ ਦੌਰਾਨ ਇਕ ਸਿੱਖ ਨੌਜਵਾਨ ਨੂੰ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਇਸ ਲਈ ਰੋਕਿਆ ਗਿਆ ਕਿਉਂਕਿ ਉਸ ਨੇ ਹੱਥ ’ਚ ਕੜਾ ਪਾਇਆ ਹੋਇਆ ਸੀ। ਸਿੱਖ ਨੌਜਵਾਨਾਂ ਤੋਂ ਕੜਾ ਉਤਰਵਾਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ’ਚ ਰੋਸ ਫ਼ੈਲ ਗਿਆ ਹੈ। ਇੰਨਾ ਹੀ ਨਹੀਂ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਘਟਨਾ ਸਬੰਧੀ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਝਾੜੂ ਵਾਲਾ MLA ਜਾਉ ਜੇਲ੍ਹ ! ਪੁਲਿਸ ਨੇ ਲਿਆ ਵੱਡਾ ਐਕਸ਼ਨ! ਅਦਾਲਤ ’ਚ ਕੀਤੀ ਚਾਰਜਸ਼ੀਟ ਦਾਖ਼ਲ
ਜਥੇਦਾਰ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਸਿੱਖਾਂ ਦੇ ਕੱਕਾਰਾਂ ਦੀ ਬੇਅਦਬੀ ਕਰਨਾ ਬਹੁਤ ਹੀ ਘਿਨੌਣਾ ਕਾਰਾ ਹੈ। ਉਨ੍ਹਾਂ ਕਿਹਾ ਕਿ ਪੂਰਾ ਭਾਰਤ ਜਾਣਦਾ ਹੈ ਕਿ ਕੱਕਾਰ ਸਿੱਖ ਦੇ ਸਰੀਰ ਦਾ ਜ਼ਰੂਰੀ ਅੰਗ ਹਨ, ਹਾਲਾਂਕਿ ਭਾਰਤ ਦੇ ਕਿਸੇ ਦੂਜੇ ਸੂਬੇ ’ਚ ਜੇ ਕੋਈ ਕਰੇ ਤਾਂ ਮੰਨਿਆਂ ਜਾ ਸਕਦਾ ਹੈ ਕਿ ਉਸ ਨੂੰ ਪਤਾ ਨਹੀਂ ਹੋਵੇਗਾ ਪਰ ਪੰਜਾਬ ਦੀ ਧਰਤੀ ’ਤੇ ਅਜਿਹਾ ਵਾਪਰਨਾ ਬਹੁਤ ਹੀ ਸ਼ਰਮਨਾਕ ਕਾਰਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਚਾਹੇ ਕੋਈ ਵਿਅਕਤੀ ਕਿਸੇ ਵੀ ਮਜ਼੍ਹਬ ਨਾਲ ਸਬੰਧ ਰੱਖਦਾ ਹੋਵੇ ਪਰ ਉਹ ਸਿੱਖਾਂ ਦੇ ਕਕਾਰਾਂ ਬਾਰੇ ਭਲੀਭਾਂਤ ਜਾਣਕਾਰੀ ਰੱਖਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.