ਹੁਣ ਅੰਮ੍ਰਿਤਸਰ ਏਅਰਪੋਰਟ ‘ਤੇ ਮਿਲਿਆ ਮੰਕੀਪੌਕਸ ਦਾ ਸ਼ੱਕੀ ਕੇਸ, ਸਿਹਤ ਵਿਭਾਗ ਵਲੋਂ ਅਲਰਟ ਜਾਰੀ
ਚੰਡੀਗੜ੍ਹ: ਦੇਸ਼ ਭਰ ‘ਚ ਮੰਕੀਪੌਕਸ ਦੇ 3 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਡਬਲਿਊ.ਐੱਚ.ਓ. ਨੇ ਵੀ ਮੰਕੀਪਾਕਸ ਨੂੰ ਕੌਮਾਂਤਰੀ ਚਿੰਤਾ ਦਾ ਗਲੋਬਲ ਜਨਤਕ ਸਿਹਤ ਐਮਰਜੈਂਸੀ ਐਲਾਨ ਕੀਤਾ ਸੀ। ਇਸ ਦਰਮਿਆਨ ਅੰਮ੍ਰਿਤਸਰ ਹਵਾਈ ਅੱਡੇ ਉਤੇ ਮੰਕੀਪਾਕਸ ਦਾ ਸ਼ੱਕੀ ਕੇਸ ਸਾਹਮਣੇ ਆਇਆ ਹੈ । ਜਿਸਦੇ ਚੱਲਦੇ ਸਿਹਤ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ। ਏਅਰਪੋਰਟ ਉਤੇ ਅਟਾਰੀ ‘ਤੇ ਆਉਣ ਵਾਲੇ ਯਾਤਰੀਆਂ ਦੀ ਟੈਸਟਿੰਗ ਸ਼ੁਰੂ ਕਰ ਦਿੱਤੀ ਹੈ।
Sidhu Moosewala ਦੇ ਕਤਲ ‘ਚ ਆਇਆ ਨਵਾਂ ਮੋੜ, Patiala ਲੁਕੇ ਸ਼ੂਟਰ! ਹੁਣੇ ਆਈ ਖ਼ਬਰ | D5 Channel Punjabi
ਮੰਕੀਪੌਕਸ ਦਾ ਸ਼ੱਕੀ ਕੇਸ ਆਉਣ ਤੋਂ ਬਾਅਦ ਅੰਮ੍ਰਿਤਸਰ ਦੇ ਏਅਰਪੋਰਟ ਤੇ ਅਟਾਰੀ ‘ਤੇ ਪਹਿਲਾਂ ਤੋਂ ਤਾਇਨਾਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਵਿਭਾਗ ਨੂੰ ਲੱਛਣਾਂ ਦੀ ਸੂਚੀ ਵੀ ਭੇਜੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਅਕਤੀ ਨੇ ਦਿੱਲੀ ਵਾਲੇ ਪਾਜੀਟਿਵ ਮੁਸਾਫਰ ਨਾਲ ਸਫਰ ਕੀਤਾ ਸੀ।
Typhoid Fever : Typhoid ਨੂੰ ਹਲਕੇ ‘ਚ ਲੈਣ ਹੋ ਸਕਦਾ ਖ਼ਤਰਨਾਕ | D5 Channel Punjabi
ਇਸਦੇ ਨਾਲ ਹੀ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਮੁਤਾਬਕ ਸ਼ੱਕੀ ਯਾਤਰੀ ਨੂੰ ਕੁਆਰਨਟੀਨ ਕਰ ਦਿੱਤਾ ਗਿਆ ਹੈ ਅਤੇ ਸੈਂਪਲਾਂ ਦੀ ਜਾਂਚ ਹੋਵੇਗੀ। ਸਕਿਨ ਵਿਭਾਗ ਦੇ ਮੁੱਖੀ ਮੰਕੀਪੌਕਸ ਦੇ ਯਾਤਰੀਆਂ ਦੇ ਟੈਸਟਾਂ ਦੀ ਨਿਗਰਾਨੀ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.