Breaking NewsD5 specialNewsPunjabTop News

ਭਾਜਪਾ ਹੀ ਇਕ ਅਜਿਹੀ ਪਾਰਟੀ, ਜਿਸ ਵਿੱਚ ਵਰਕਰ ਸਵੈ-ਇੱਛਾ ਨਾਲ ਸੰਗਠਨ ਦੀ ਵਿਚਾਰਧਾਰਾ ਅਨੁਸਾਰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਦੇ ਕੰਮ ਕਰਦੇ ਹਨ: ਅਸ਼ਵਨੀ ਸ਼ਰਮਾ

27 ਤੋਂ 29 ਜੁਲਾਈ ਤੱਕ ਚੱਲਣ ਵਾਲਾ ਭਾਜਪਾ ਦਾ ਸੂਬਾ ਪੱਧਰੀ ਸਿਖਲਾਈ ਕੈਂਪ ਬਠਿੰਡਾ ਵਿੱਚ ਸ਼ੁਰੂ ਹੋ ਗਿਆ ਹੈ

ਕੈਂਪ ਦੇ ਪਹਿਲੇ ਦਿਨ ਦੁਸ਼ਯੰਤ ਗੌਤਮ ਅਤੇ ਸ਼ਿਵ ਸ਼ਕਤੀ ਨੇ ਵਰਕਰਾਂ ਦਾ ਕੀਤਾ ਮਾਰਗਦਰਸ਼ਨ

ਭਾਜਪਾ ਰੁੱਝੀ ਲੋਕ ਸਭਾ ਦੀਆਂ ਤਿਆਰੀਆਂ ‘ਚ, ਵਰਕਰਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ: ਸ਼ਰਮਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਭਰ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਮੇਂ-ਸਮੇਂ ‘ਤੇ ਭਾਜਪਾ ਆਪਣੇ ਵਰਕਰਾਂ ਨੂੰ ਸੰਗਠਨ ਦੇ ਸੰਗਠਨਾਤਮਕ ਢਾਂਚੇ ਅਤੇ ਕਾਰਜਸ਼ੈਲੀ ਅਤੇ ਚੋਣਾਂ ਨਾਲ ਸਬੰਧਤ ਨਵੇਂ ਤਰੀਕਿਆਂ ਬਾਰੇ ਸਿਖਲਾਈ ਕੈਂਪਾਂ ਰਾਹੀਂ ਸਿਖਲਾਈ ਦਿੰਦੀ ਹੈ। ਇਸੇ ਕੜੀ ਵਿੱਚ 27 ਤੋਂ 29 ਜੁਲਾਈ ਤੱਕ ਚੱਲਣ ਵਾਲੇ ਭਾਰਤੀ ਜਨਤਾ ਪਾਰਟੀ ਦੇ ਤਿੰਨ ਰੋਜ਼ਾ ਸੂਬਾ ਪੱਧਰੀ ਸਿਖਲਾਈ ਕੈਂਪ ਦਾ ਉਦਘਾਟਨ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਬਠਿੰਡਾ ਵਿਖੇ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਤੱਤੀ-ਤੱਤੀ ਸੜਕ ’ਤੇ ਬੈਠੇ ਲੀਡਰ, ਚੀਕਾਂ ਮਾਰ-ਮਾਰ ਕਰਤੇ ਵੱਡੇ ਖ਼ੁਲਾਸੇ! ਪੁਲਿਸ ਵੀ ਆਈ ਐਕਸ਼ਨ ’ਚ!

ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਸਿਖਲਾਈ ਕਮੇਟੀ ਦੇ ਮੈਂਬਰ ਸ਼ਿਵ ਸ਼ਕਤੀ, ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ ਤੇ ਦਿਆਲ ਸਿੰਘ ਸੋਢੀ ਆਦਿ ਵੀ ਇਸ ਮੌਕੇ ਹਾਜ਼ਰ ਸਨ। ਕੈਂਪ ਦਾ ਉਦਘਾਟਨ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ। ਬਠਿੰਡਾ ਪੁੱਜਣ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਲੀਡਰਸ਼ਿਪ ਦਾ ਗੁਲਦਸਤੇ ਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਅਸ਼ਵਨੀ ਸ਼ਰਮਾ ਨੇ ਇਸ ਕੈਂਪ ਵਿੱਚ ਪੁੱਜੀ ਕੇਂਦਰੀ ਲੀਡਰਸ਼ਿਪ ਅਤੇ ਸੂਬੇ ਭਰ ਤੋਂ ਹਾਜ਼ਰ ਸਮੂਹ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜਿਸ ਵਿੱਚ ਵਰਕਰ ਜਥੇਬੰਦੀ ਦੀ ਵਿਚਾਰਧਾਰਾ ਅਨੁਸਾਰ ਰਾਸ਼ਟਰ ਨਿਰਮਾਣ ਅਤੇ ਸਮਾਜ ਸੇਵਾ ਲਈ ਸਵੈ –ਇਛਾ ਨਾਲ ਕੰਮ ਕਰਦੇ ਹਨ।

New AG Vinod Ghai ਲਾ ਫਸੀ Mann ਸਰਕਾਰ , ਰਾਮ ਰਹੀਮ ਨਾਲ ਜੁੜੇ ਤਾਰ! | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਨੁਸ਼ਾਸਨਿਕ ਪਾਰਟੀ ਹੈ ਅਤੇ ਇਸ ਦਾ ਹਰ ਵਰਕਰ ਅਨੁਸ਼ਾਸਨ ਵਿੱਚ ਰਹਿ ਕੇ ਆਪਣੀ ਡਿਊਟੀ ਅਤੇ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦਾ ਹੈ। ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ 27 ਅਤੇ 28 ਮਈ 2022 ਨੂੰ ਭਾਜਪਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਪਹਿਲਾ ਸਿਖਲਾਈ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਨਵੇਂ ਆਗੂਆਂ ਅਤੇ ਵਰਕਰਾਂ ਨੂੰ ਭਾਰਤੀ ਜਨਤਾ ਪਾਰਟੀ ਦੀ ਕਾਰਜਸ਼ੈਲੀ ਅਤੇ ਸੰਗਠਨ ਬਾਰੇ ਜਾਣਕਾਰੀ ਅਤੇ ਕੰਮ ਕਰਨ ਬਾਰੇ ਸਿਖਲਾਈ ਦਿੱਤੀ ਗਈ ਸੀ। ਇਸ ਤਿੰਨ ਰੋਜ਼ਾ ਸਿਖਲਾਈ ਕੈਂਪ ਵਿੱਚ ਸੂਬੇ ਦੇ 200 ਦੇ ਕਰੀਬ ਵਰਕਰ ਜਿਹਨਾਂ ਵਿੱਚ ਸੋਬਾਈ ਔਹਦੇਦਾਰ, ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ ਆਦਿ ਭਾਗ ਲੈਣਗੇ।

Arvind Kejriwal ਦੇ ਹੱਥੋਂ ਜਾਊ ਪਾਵਰ? Sukhpal Khaira ਕੱਢ ਲਿਆ ਸਬੂਤ | D5 Channel Punjabi

ਇਨ੍ਹਾਂ ਸਾਰੇ ਵਰਕਰਾਂ ਨੂੰ ਸਿਖਲਾਈ ਅਤੇ ਮਾਰਗਦਰਸ਼ਨ ਲਈ ਕੇਂਦਰ ਤੋਂ ਵਿਸ਼ੇਸ਼ ਤੌਰ ‘ਤੇ ਜਥੇਬੰਦੀ ਦੇ ਸੀਨੀਅਰ ਆਗੂ ਬਠਿੰਡਾ ਪੁੱਜਣਗੇI
ਅੱਜ ਸਿਖਲਾਈ ਕੈਂਪ ਦੇ ਪਹਿਲੇ ਦਿਨ ਪਹਿਲੇ ਸੈਸ਼ਨ ਵਿੱਚ ਕੇਂਦਰੀ ਸਿਖਲਾਈ ਕਮੇਟੀ ਦੇ ਮੈਂਬਰ ਸ਼ਿਵ ਸ਼ਕਤੀ ਨੇ ਪਾਰਟੀ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਦਿੰਦੇ ਹੋਏ ਵਰਕਰਾਂ ਨੂੰ ਸੇਧ ਦਿੱਤੀ। ਦੂਜੇ ਸੈਸ਼ਨ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਨੇ ਰਾਸ਼ਟਰ ਦੇ ਪੁਨਰ ਨਿਰਮਾਣ ਵਿੱਚ ਭਾਰਤੀ ਜਨਤਾ ਪਾਰਟੀ ਦੇ ਯੋਗਦਾਨ ਬਾਰੇ ਚਾਨਣਾ ਪਾਉਂਦਿਆਂ ਵਰਕਰਾਂ ਦਾ ਮਾਰਗਦਰਸ਼ਨ ਕੀਤਾ।

Amritsar Encounter ਵਾਲੀ ਕੋਠੀ ਪਹੁੰਚਿਆ DGP | D5 Channel Punjabi

ਸਿਖਲਾਈ ਕੈਂਪ ਦੇ ਦੂਜੇ ਦਿਨ 28 ਜੁਲਾਈ ਨੂੰ ਪਹਿਲੇ ਸੈਸ਼ਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ.ਸੁਭਾਸ਼ ਸ਼ਰਮਾ, ਦੂਜੇ ਸੈਸ਼ਨ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਤੀਜੇ ਸੈਸ਼ਨ ਵਿੱਚ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ, ਚੌਥੇ ਸੈਸ਼ਨ ਵਿੱਚ ਵਿਨੈ ਸ਼ਰਮਾ, ਪੰਜਵੇਂ ਸੈਸ਼ਨ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਅਤੇ ਛੇਵੇਂ ਸੈਸ਼ਨ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਰਕਰਾਂ ਦਾ ਮਾਰਗਦਰਸ਼ਨ ਕਰਨਗੇ।

Sidhu Moosewala ਦੇ ਕਤਲ ‘ਚ ਆਇਆ ਨਵਾਂ ਮੋੜ, Patiala ਲੁਕੇ ਸ਼ੂਟਰ! ਹੁਣੇ ਆਈ ਖ਼ਬਰ | D5 Channel Punjabi

29 ਜੁਲਾਈ ਨੂੰ ਹੋਣ ਵਾਲੇ ਪਹਿਲੇ ਸੈਸ਼ਨ ਵਿਚ ਭਾਜਪਾ ਦੇ ਮੁੱਖ ਸੂਬਾਈ ਬੁਲਾਰੇ ਅਨਿਲ ਸਰੀਨ, ਦੂਜੇ ਸੈਸ਼ਨ ਵਿਚ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ ਜੀ ਅਤੇ ਤੀਜੇ ਸੈਸ਼ਨ ਵਿਚ ਭਾਜਪਾ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਬੀ.ਐਲ. ਸੰਤੋਸ਼ ਵਰਕਰਾਂ ਦਾ ਮਾਰਗਦਰਸ਼ਨ ਕਰਨਗੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਲੀਡਰਸ਼ਿਪ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਖਲਾਈ ਕੈਂਪ ਲਗਾਏ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button