Breaking NewsD5 specialNewsPunjabTop News

ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ

ਮੁਕਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਅੱਜ  ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਭਾਰੀ ਮੀਂਹ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਆਪਣੇ ਕਾਫਲੇ ਨਾਲ ਪਿੰਡਾਂ ‘ਚ ਪੁੱਜੇ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਕੋਲ ਹੜ੍ਹ ਨਾਲ ਪ੍ਰਭਾਵਿਤ ਫਸਲਾਂ ਦੇ ਮੁਆਵਜ਼ੇ ਲਈ ਆਵਾਜ਼ ਚੁੱਕਣਗੇ।

Farmers News : ਕਿਸਾਨਾਂ ਨੇ ਰੋਕੀਆਂ ਟ੍ਰੇਨਾਂ, ਪੱਟੜੀਆਂ ’ਤੇ ਪੈ ਗਏ ਲੰਮੇ | D5 Channel Punjabi

ਸੁਖਬੀਰ ਬਾਦਲ ਨੇ ਕਿਹਾ ਕਿ  ਉਨ੍ਹਾਂ ਦੇ ਕਾਰਜਕਾਲ ਦੌਰਾਨ ਕੰਮ ਤੁਰੰਤ ਹੋ ਜਾਂਦੇ ਸੀ। ਜਦੋਂ ਬਾਦਲ ਸਾਬ੍ਹ ਦੀ ਸਰਕਾਰ ਹੁੰਦੀ ਸੀ ਤਾਂ ਨਾਲ ਦੀ ਨਾਲ ਅਫ਼ਸਰ ਆ ਜਾਂਦੇ ਸੀ, ਮੋਟਰਾਂ ਲੱਗ ਜਾਂਦੀਆਂ ਸੀ ਤੇ ਗਿਰਦਾਵਰੀਆਂ ਹੋ ਜਾਂਦੀਆਂ ਸੀ। ਮੌਕੇ ਉਤੇ ਸਪੈਸ਼ਲ ਬਿਜਲੀ ਦੇ ਕੇ ਪਾਣੀ ਕੱਢ ਲਿਆ ਜਾਂਦਾ ਸੀ ਅਤੇ ਗਰੀਬਾਂ ਨੂੰ ਨਾਲ ਦੀ ਨਾਲ ਮਕਾਨ ਦੇ ਪੈਸੇ ਮਿਲ ਜਾਂਦੇ ਸਨ ਪਰ ਹੁਣ ਵਾਲੇ ਹਲਾਤ ਵੇਖ ਕੇ ਬੜਾ ਦੁਖ ਹੁੰਦਾ ਹੈ। ਇਸ ਸਰਕਾਰ ਨੂੰ ਕੋਈ ਫਿਕਰ ਹੀ ਨਹੀਂ ਹੈ। ਇਹ ਲੋਕ ਜ਼ਮੀਨ ਨਾਲ ਨਹੀਂ ਜੁੜੇ ਹਨ। ਬੜਾ ਅਫਸੋਸ ਹੈ ਕਿ ਇਥੇ ਸਰਕਾਰ ਵੱਲੋਂ ਕੋਈ ਆਇਆ ਹੀ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button