Press ReleasePunjabTop News

ਜਲ ਸਰੋਤ ਮੰਤਰੀ ਵੱਲੋਂ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ‘ਚ ਨਾ ਵਹਾਉਣ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਮ੍ਰਿਤਕ ਪਸ਼ੂਆਂ ਨੂੰ ਕਿਸੇ ਵੀ ਜਲ ਸਰੋਤ ਵਿੱਚ ਨਾ ਵਹਾਉਣ। ਇਸ ਸਬੰਧੀ ਜਾਰੀ ਬਿਆਨ ਵਿੱਚ ਸ. ਬੈਂਸ ਨੇ ਕਿਹਾ ਕਿ ਵੱਖ-ਵੱਖ ਅਖ਼ਬਾਰਾਂ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਕੁੱਝ ਖੇਤਰਾਂ ਵਿੱਚ ਲੰਪੀ ਸਕਿੱਨ ਬੀਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਨਦੀਆਂ ਵਿੱਚ ਵਹਾਇਆ ਜਾ ਰਿਹਾ ਹੈ ਅਤੇ ਮਹਿਮਾ ਭਾਗਵਾਨਾ ਪਿੰਡ ਨਜ਼ਦੀਕ ਕੋਟਭਾਈ ਕੱਸੀ ਵਿੱਚ 5 ਮ੍ਰਿਤਕ ਪਸ਼ੂ ਤੈਰ ਰਹੇ ਸਨ।

Faridkot : ਸੜਕ ’ਤੇ ਉੱਤਰਿਆ ਕੈਪਟਨ, VC Raj Bahadur ਲਈ CM Mann ਨੂੰ ਕੀਤੀ ਬੇਨਤੀ | D5 Channel Punjabi

ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੰਪੀ ਸਕਿੱਨ ਬੀਮਾਰੀ ਕਾਰਨ ਮਾਰੇ ਗਏ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਾਈਜੀਨਿਕ ਵਿਧੀ ਅਪਣਾਉਂਦੇ ਹੋਏ ਡੂੰਘਾ ਟੋਆ ਪੁੱਟ ਕੇ ਦੱਬਿਆ ਜਾਵੇ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਜਲ ਸਰੋਤਾਂ ਵਿੱਚ ਮ੍ਰਿਤਕ ਪਸ਼ੂਆਂ ਨੂੰ ਵਹਾਉਣ ਨਾਲ ਆਮ ਲੋਕਾਂ ਲਈ ਖਤਰਾ ਪੈਦਾ ਹੋ ਜਾਵੇਗਾ। ਜਲ ਸਰੋਤ ਮੰਤਰੀ ਦੀ ਹਦਾਇਤ ‘ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਲੰਪੀ ਸਕਿੱਨ ਬੀਮਾਰੀ ਨਾਲ ਮਾਰੇ ਗਏ ਪਸ਼ੂਆਂ ਨੂੰ ਜਲ ਸਰੋਤਾਂ ਵਿੱਚ ਵਹਾਉਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਅਜਿਹਾ ਕਰਦਾ ਪਾਏ ਜਾਣ ‘ਤੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button