Breaking NewsNewsPress ReleasePunjabTop News

ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਸ਼ਹੀਦ ਭਗਤ ਸਿੰਘ ਤੋਂ ਬਾਅਦ ਸ਼ਹੀਦ ਸੁਖਦੇਵ ਬਾਰੇ ਛਿੜਿਆ ਵਿਵਾਦ, ਪਰਿਵਾਰ ਆਇਆ ਸਾਹਮਣੇ | D5 Channel Punjabi
ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
Terrorist Arrest : 15 August ਵਾਲੇ ਦਿਨ ਹੋਣਾ ਸੀ ਕਾਂਡ, ਪੁਲਿਸ ਦਾ ਐਕਸ਼ਨ, ਹੋ ਗਿਆ ਬਚਾਅ | D5 Channel Punjabi
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ।
PRTC News : PRTC, PUNBUS ਮੁਲਾਜ਼ਮਾਂ ਨੇ ਹਿਲਾਈ ਸਰਕਾਰ, 15 August ਤੋਂ ਪਹਿਲਾ ਕਰਤਾ ਐਲਾਨ | D5 Channel Punjabi
ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button