NewsPress ReleasePunjabTop News

ਪੰਜਾਬ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਲਈ ਜਲਦ ਖੋਲੇ ਜਾਣਗੇ ਕਲਾਸਰੂਮ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਪੰਜਾਬ ਰਾਜ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਵਿੱਚ ਪੜਨ ਦੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਕੇ  ਕੈਦੀਆਂ ਦੀ ਜਿੰਦਗੀ ਸੁਧਾਰਕੇ ਉਨ੍ਹਾਂ ਨੂੰ ਮੁੱਖਧਾਰਾ ਵਿੱਚ ਲਿਅਉਣ ਦੇ ਮਕਸਦ ਨਾਲ ਜੇਲ ਵਿਭਾਗ ਵੱਲੋਂ  ਕੈਦੀਆਂ ਨੂੰ ਵਿੱਦਿਅਕ ਮਾਹੌਲ  ਮੁਹੱਈਆ ਕਰਾਉਣ ਲਈ ਹਰੇਕ ਜੇਲ ਵਿੱਚ 50 ਵਿਦਿਆਰਥੀਆਂ ਦੀ ਸਮਰੱਥਾ ਦੇ ਕਲਾਸਰੂਮ ਬਣਾਉਦ ਦੀ ਯੋਜਨਾ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਦੇ ਜੇਲ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ  ਕੈਦ ਦੌਰਾਨ ਸਿੱਖਿਆ ਹਾਸਲ ਕਰਨ ਨੂੰ ਚੰਗੇ ਵਿਹਾਰ/ਸਜ਼ਾ ਮੁਆਫੀ ਲਈ ਤੈਅ ਮਾਪਦੰਡਾਂ ਵਿੱਚ ਸ਼ਾਮਲ ਕਰਕੇ ਅਜਿਹੇ ਕੈਦੀਆਂ ਨੂੰ ਲਾਭ ਦੇਣਾ ਵੀ ਵਿਚਾਰ ਅਧੀਨ ਹੈ।
ਸ.ਬੈਂਸ ਨੇ ਦੱਸਿਆ ਕਿ ਪਹਿਲਾਂ ਪੰਜਾਬ ਰਾਜ ਵਿੱਚ ਸਥਾਪਤ ਹੋਣ ਵਾਲੀ ਹਰੇਕ ਜੇਲ ਵਿੱਚ ਪੰਜਾਹ ਵਿਦਿਆਥੀ ਦੀ ਸਮਰਥਾ ਵਾਲੇ 2 ਤੋਂ 3 ਕਮਰੇ ਬਣਾਏ ਜਾਣਗੇ ਅਤੇ ਨਾਲ ਹੀ  ਭਵਿੱਖ ਵਿੱਚ ਜੇ ਹੋਰ ਕਮਰਿਆਂ ਦੀ ਲੋੜ ਹੋਵੇ ਤਾਂ ਉਸਦੀ ਵੀ ਪਹਿਲਾਂ ਹੀ ਜਗਾ ਨਿਸ਼ਚਿਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਲਾਂ ਵਿੱਚ ਬੰਦ ਕੈਦੀਆਂ ਲਈ ਲਾਇਬਰੇਰੀ ਦੀ ਸਹੂਲਤ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨਾਂ ਨੂੰ ਸੇਧ ਦਿੱਤੀ ਜਾ ਸਕੇ। ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ  ਪੰਜਾਬ ਰਾਜ ਨੂੰ ਅਪਰਾਧ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਰਾਹ ਤੇ ਵਿਆਪਕ ਉਪਰਾਲੇ ਕੀਤੇ ਗਏ ਹਨ, ਇਹਨਾਂ ਉਪਰਾਲਿਆਂ ਤਹਿਤ ਹੀ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਵੀ ਸਹੀ ਰਾਹ ’ਤੇ ਲਿਆਉਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਜੇਲ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਜੇਲਾਂ ’ਚ ਕੈਦੀਆਂ ਦੀ ਵਿੱਦਿਅਕ ਯੋਗਤਾ ‘ੳ’, ‘ਅ’ ਅਤੇ ‘ੲ’ ਦੇ ਅਧਾਰ ’ਤੇ ਕੀਤੀ ਗਈ ਹੈ । ਵਿੱਦਿਅਕ ਯੋਗਤਾ ‘ੳ’ ਅਧੀਨ ਕੁੱਲ 271 ਕੈਦੀ ਆਉਂਦੇ ਹਨ, ਜੋ ਬਿਲਕੁਲ ਅਨਪੜ  ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਦੇ ਐਸ.ਸੀ.ਈ.ਆਰ.ਟੀ. ਪ੍ਰੋਗਰਾਮ ਰਾਹੀਂ  ਜੇਲ ਵਿੱਚ ਹੀ ਸਿੱਖਿਆ ਦੇ ਕੇ ਪੜਣ-ਲਿਖਣ ਦੇ ਸਮਰੱਥ ਕੀਤਾ ਜਾਂਦਾ ਹੈ। ਇਸੇ ਤਰਾਂ ਕੈਟਾਗਰੀ ‘ਅ’ ਅਧੀਨ ਉਨ੍ਹਾਂ ਕੈਦੀਆਂ ਨੂੰ ਰੱਖਿਆ ਗਿਆ ਹੈ ਜੋ ਕਿ 10ਵੀਂ ਅਤੇ 12ਵੀਂ ਕਰਨ ਦੇ ਇੱਛੁਕ ਹਨ ।
ਇਨ੍ਹਾਂ ਕੈਦੀਆਂ ਦੇ  ਨੈਸ਼ਨਲ ਇੰਸਟੀਟਿਊਟ ਆਫ ਓਪਨ ਸਕੂਲ ਕੋਲ ਨਾਮ ਦਰਜ ਕਰਵਾਏ ਗਏ ਹਨ, ਇਨਾਂ ਕੈਦੀਆਂ ਦੀ ਗਿਣਤੀ 75 ਹੈ। ਇਸੇ ਤਰਾਂ ਕੈਟਾਗਰੀ ‘ੲ’ ਅਧੀਨ ਕੁੱਲ 49 ਕੈਦੀ ਹਨ, ਇਹ ਉਹ ਕੈਦੀ ਹਨ ਜੋ 12ਵੀਂ ਪਾਸ ਹਨ ਅਤੇ ਗਰੈਜੂਏਸ਼ਨ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਦੇ ਇੱਛੁਕ ਹਨ । ਇਨ੍ਹਾਂ ਵਿਦਿਆਰਥੀਆਂ ਦੇ ਨਾਮ  ਜਗਤ ਗੁਰੂ ਨਾਨਕ ਓਪਨ ਯੂਨੀਵਰਸਿਟੀ ਪਟਿਆਲਾ ਦੇ ਵੱਖ ਵੱਖ ਕੋਰਸਾਂ ਵਿੱਚ ਦਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਨਾਂ ਕੈਦੀਆਂ ਨੂੰ ਨਾਮੀ ਯੂਨੀਵਰਸਿਟੀਆਂ ਜਿਵੇਂ ਕਿ ਇਗਨੂੰ ਤੋਂ ਵੀ ਡਿਗਰੀਆਂ ਹਾਸਲ ਕਰਨ ਦੇ ਮੌਕੇ ਦਿੱਤੇ ਜਾ ਰਹੇ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button