IndiaNewsTop News

ਹਿਮਾਚਲ ‘ਚ ਮੀਂਹ ਦਾ ਕਹਿਰ 22 ਦੀ ਮੋਤ, 6 ਲੋਕ ਅਜੇ ਵੀ ਲਾਪਤਾ

ਸ਼ਿਮਲਾ : ਹਿਮਾਚਲ ਪ੍ਰਦੇਸ਼ ‘ਚ ਮੀਂਹ ਕਾਰਨ ਜ਼ਮੀਨ ਖਿਸਕਣ ਅਤੇ ਹੋਰ ਮੌਸਮ ਸੰਬੰਧੀ ਘਟਨਾਵਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ ਹੈ। ਐੱਨ.ਡੀ.ਆਰ.ਐੱਫ਼. ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਇਕ ਹੋਰ ਲਾਸ਼ ਮਿਲੀ। ਆਫ਼ਤ ਪ੍ਰਬੰਧਨ ਅਥਾਰਟੀ ਦੇ ਅੰਕੜਿਆਂ ਅਨੁਸਾਰ, 6 ਲੋਕ ਹਾਲੇ ਵੀ ਲਾਪਤਾ ਹਨ। ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਮੋਹਲੇਧਾਰ ਮੀਂਹ ਜਾਰੀ ਹੈ, ਜਿਸ ਨਾਲ ਸੂਬੇ ਦੇ ਸੈਲਾਨੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜਨਤਕ ਜਾਇਦਾਦ ਦਾ ਨੁਕਸਾਨ ਹੋ ਰਿਹਾ ਹੈ।

ਪੁਲਿਸ ਨੇ ਗ੍ਰਿਫ਼ਤਾਰ ਕੀਤਾ ਕਾਂਗਰਸੀ ਪ੍ਰਧਾਨ, ਵੱਡੇ ਕਾਂਗਰਸੀ ਪਹੁੰਚ ਗਏ ਥਾਣੇ | D5 Channel Punjabi

ਸੂਬੇ ‘ਚ 30 ਵੱਖ-ਵੱਖ ਥਾਂਵਾਂ ਤੋਂ ਅਚਾਨਕ ਹੜ੍ਹ ਅਤੇ ਮੌਸਮ ਸੰਬੰਧੀ ਹੋਰ ਘਟਨਾਵਾਂ ਦੀ ਸੂਚਨਾ ਮਿਲੀ ਹੈ। ਮੰਡੀ, ਚੰਬਾ, ਕਾਂਗੜਾ, ਕੁੱਲੂ, ਹਮੀਰਪੁਰ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਦੇ ਨਾਲ ਕਈ ਘਰਾਂ ‘ਚ ਨੁਕਸਾਨ ਹੋਣ ਦੀਆਂ ਵੀ ਖ਼ਬਰਾਂ ਹਨ। ਹਿਮਾਚਲ ਪ੍ਰਦੇਸ਼ ਦੇ ਮੰਡੀ ਖੇਤਰ ‘ਚ ਮੋਹਲੇਧਾਰ ਮੀਂਹ ਕਾਰਨ ਸੜਕਾਂ ਬੰਦ ਹੋ ਗਈਆਂ, ਜਿਸ ਦੇ ਨਤੀਜੇ ਵਜੋਂ ਕਈ ਸੈਲਾਨੀ ਫਸ ਗਏ ਹਨ। ਇਸ ਤੋਂ ਇਲਾਵਾ ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਵਾਲਾ ਚੱਕੀ ਰੇਲਵੇ ਪੁਲ ਵੀ ਢਹਿ ਗਿਆ।

ਮਨੀਸ਼ ਸਿਸੋਦੀਆ ਖ਼ਿਲਾਫ਼ ਨੋਟਿਸ ਜਾਰੀ, CBI ਨੇ ਕਰਤੀ ਕਾਰਵਾਈ, ਹੁਣ ਜਾਊ ਜੇਲ੍ਹ | D5 Channel Punjabi

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ਼ਨੀਵਾਰ ਨੂੰ ਵੀਡੀਓ ਕਾਨਫਰੈਂਸਿੰਗ ਦੇ ਮਾਧਿਅਮ ਨਾਲ ਹੜ੍ਹ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਮਹੱਤਵਪੂਰਨ ਥਾਂਵਾਂ ‘ਤੇ ਪੂਰੀ ਗਿਣਤੀ ‘ਚ ਬਚਾਅ ਕਰਮੀਆਂ ਅਤੇ ਮਸ਼ੀਨਰੀ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਹਸਪਤਾਲਾਂ ਵੱਲ ਜਾਣ ਵਾਲੇ ਮੁੱਖ ਮਾਰਗਾਂ ਨੂੰ ਪਹਿਲ ਦੇ ਆਧਾਰ ‘ਤੇ ਬਹਾਲ ਕੀਤਾ ਜਾਵੇਗਾ। ਇਸ ਵਿਚ ਭਾਰਤ ਮੌਸਮ ਵਿਭਾਗ ਨੇ ਪੂਰੇ ਹਿਮਾਚਲ ਪ੍ਰਦੇਸ਼ ‘ਚ ਓਰੇਂਜ ਅਲਰਟ ਜਾਰੀ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button