ਪਾਕਿਸਤਾਨ ‘ਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਦੁਖੀ ਹੋਏ PM ਮੋਦੀ
ਨਵੀਂ ਦਿੱਲੀ/ਇਸਲਾਮਾਬਾਦ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ‘ਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਨ। ਉਨ੍ਹਾਂ ਗੁਆਂਢੀ ਦੇਸ਼ ਵਿੱਚ ਜਲਦ ਤੋਂ ਜਲਦ ਆਮ ਸਥਿਤੀ ਬਹਾਲ ਹੋਣ ਦੀ ਉਮੀਦ ਪ੍ਰਗਟਾਈ। ਪਾਕਿਸਤਾਨ ‘ਚ ਸੋਮਵਾਰ ਨੂੰ ਭਿਆਨਕ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 1100 ਨੂੰ ਪਾਰ ਕਰ ਗਈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਸਰਕਾਰ ਨੇ ਸੰਕਟ ਨਾਲ ਨਜਿੱਠਣ ਲਈ ਮਦਦ ਦੀ ਅਪੀਲ ਕੀਤੀ ਹੈ। ਦੇਸ਼ ਦੀ ਕਰੀਬ 3 ਕਰੋੜ 30 ਲੱਖ ਆਬਾਦੀ ਹੜ੍ਹਾਂ ਕਾਰਨ ਬੇਘਰ ਹੋ ਗਈ ਹੈ।
ਪੰਜਾਬ ਪੁਲਿਸ ਨੂੰ ਮਿਲੀ ਧਮਕੀ, ਅਲਰਟ ਜਾਰੀ! ਵਿਦੇਸ਼ ਬੈਠੇ ਗੈਂਗਸਟਰਾਂ ਦੇ ਲੱਭੇ ਪੱਕੇ ਟਿਕਾਣੇ!
ਮੋਦੀ ਨੇ ਟਵੀਟ ਕੀਤਾ, ”ਪਾਕਿਸਤਾਨ ‘ਚ ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖ ਕੇ ਦੁਖੀ ਹਾਂ। ਅਸੀਂ ਪੀੜਤਾਂ, ਜ਼ਖਮੀਆਂ ਅਤੇ ਇਸ ਕੁਦਰਤੀ ਆਫਤ ਨਾਲ ਪ੍ਰਭਾਵਿਤ ਸਾਰੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜਲਦ ਹੀ ਆਮ ਸਥਿਤੀ ਬਹਾਲ ਕਰਨ ਦੀ ਉਮੀਦ ਕਰਦੇ ਹਾਂ।” ਪਾਕਿਸਤਾਨ ਵਿੱਚ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਮੁੱਖ ਸੰਸਥਾ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਹੜ੍ਹ ਕਾਰਨ ਘੱਟੋ-ਘੱਟ 1,061 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1,575 ਜ਼ਖਮੀ ਹੋਏ ਹਨ।
Saddened to see the devastation caused by the floods in Pakistan. We extend our heartfelt condolences to the families of the victims, the injured and all those affected by this natural calamity and hope for an early restoration of normalcy.
— Narendra Modi (@narendramodi) August 29, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.