ਮੁੰਬਈ: ਟਾਟਾ ਗਰੁੱਪ ਦੇ ਸਾਬਕਾ ਚੇਅਰਮੈਨ ਅਤੇ ਉਦਯੋਗਪਤੀ ਸਾਇਰਸ ਮਿਸਤਰੀ ਦਾ ਸੜਕ ਹਾਦਸੇ ‘ਚ ਦੇਹਾਂਤ ਹੋ ਗਿਆ ਹੈ। ਇਹ ਸੜਕ ਹਾਦਸਾ ਮੁੰਬਈ ਨੇੜੇ ਪਾਲਘਰ ‘ਚ ਵਾਪਰਿਆ । ਹਾਦਸੇ ਤੋਂ ਬਾਅਦ ਮਿਸਤਰੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਕਰੀਬ 3.15 ਵਜੇ ਵਾਪਰਿਆ ਜਦੋਂ ਮਿਸਤਰੀ ਇੱਕ ਮਰਸਡੀਜ਼ ਕਾਰ ਵਿੱਚ ਅਹਿਮਦਾਬਾਦ ਤੋਂ ਮੁੰਬਈ ਜਾ ਰਹੇ ਸਨ।
ਬੀਜੇਪੀ ਤੇ ਕਾਂਗਰਸੀ ਹੋਏ ਆਹਮੋ ਸਾਹਮਣੇ, ਚਾਰੇ ਪਾਸੇ ਪੁਲਿਸ ਹੀ ਪੁਲਿਸ, ਭਖਿਆ ਪੂਰਾ ਮਾਹੌਲ
ਘਟਨਾ ਸੂਰਿਆ ਨਦੀ ‘ਤੇ ਬਣੇ ਪੁਲ ਦੀ ਹੈ। ਉਨ੍ਹਾਂ ਦੀ ਕਾਰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਵਿੱਚ ਡਿਵਾਈਡਰ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਵੀ ਉੱਡ ਗਏ। ਮਿਸਤਰੀ ਦੇ ਨਾਲ ਕਾਰ ਵਿੱਚ ਮੌਜੂਦ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਕਾਰ ਦੇ ਡਰਾਈਵਰ ਸਮੇਤ ਉਸ ਦੇ ਨਾਲ ਜਾ ਰਹੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਗੁਜਰਾਤ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.