ਅੰਮ੍ਰਿਤਸਰ : ਏਸ਼ੀਆ ਕੱਪ 2022 ‘ਚ ਪਾਕਿਸਤਾਨ ਖਿਲਾਫ ਮੈਚ ਦੌਰਾਨ ਕੈਚ ਛੁੱਟਣ ਤੋਂ ਬਾਅਦ ਕੁਝ ਲੋਕਾਂ ਦੁਆਰਾ ਅਰਸ਼ਦੀਪ ਸਿੰਘ ਨੂੰ ਟਵਿੱਟਰ ‘ਤੇ ਖਾਲਿਸਤਾਨੀ ਕਿਹਾ ਜਾਣ ਲੱਗਾ, ਜਿਸ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਨੇ ਅਜਿਹੀ ਮਾਨਸਿਕਤਾ ਰੱਖਣ ਵਾਲੇ ਲੋਕਾਂ ਦੀ ਨਿੰਦਾ ਵੀ ਕੀਤੀ। ਸਭ ਤੋਂ ਪਹਿਲਾਂ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਅਰਸ਼ਦੀਪ ਦੇ ਬਚਾਅ ‘ਚ ਆਏ ਸਨ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਅਰਸ਼ਦੀਪ ਨੂੰ ਖਾਲਿਸਤਾਨੀ ਕਹਿਣ ‘ਤੇ ਭੜਕੇ ਹੋਏ ਹਨ। ਉਨ੍ਹਾਂ ਅਜਿਹਾ ਬੋਲਣ ਵਾਲਿਆਂ ਨੂੰ ਮਾੜੀ ਮਾਨਸਿਕਤਾ ਵਾਲਾ ਕਿਹਾ।
Jail ’ਚ ਬੰਦ Navjot Sidhu ਤੇ Ashu ਦਾ ਪੇਚਾ? ਗਵਾਹੀ ਦੇਣ ਤੋਂ Sidhu ਦੀ ਨਾਂਹ | D5 Channel Punjabi
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕ੍ਰਿਕੇਟ ਇੱਕ ਅਜਿਹੀ ਖੇਡ ਹੈ ਜਿਸ ਵਿੱਚ ਜਿੱਤ ਜਾਂ ਹਾਰ ਹੋਣੀ ਸੁਭਾਵਿਕ ਹੈ। ਅਰਸ਼ਦੀਪ ਸਿੰਘ ਪੂਰੀ ਲਗਨ ਨਾਲ ਕ੍ਰਿਕੇਟ ਮੈਚ ਖੇਡ ਰਿਹਾ ਸੀ। ਇੱਕ ਕੈਚ ਮਿਸ ਹੋਣ ਤੋਂ ਬਾਅਦ ਦੇਸ਼ ਦੇ ਅੰਦਰ ਮਾੜੀ ਮਾਨਸਿਕਤਾ ਵਾਲੇ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਅਰਸ਼ਦੀਪ ਸਿੰਘ ਨੂੰ ਗੰਦੇ ਤਰੀਕੇ ਨਾਲ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਇਹ ਇੱਕ ਮੰਦਭਾਗੀ ਗੱਲ ਹੈ ਅਤੇ ਭਾਰਤ ਸਰਕਾਰ ਨੂੰ ਅਜਿਹੀ ਘਟੀਆ ਮਾਨਸਿਕਤਾ ਵਾਲੇ ਲੋਕਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।
ਲਓ ਜੀ! ਪੰਜਾਬ ਸਰਕਾਰ ਦਾ ਇਕ ਹੋਰ ਤੋਹਫ਼ਾ, ਖ਼ੁਸ਼ ਕਰਤੇ ਬੇਰੁਜ਼ਗਾਰ ਤੇ ਕੱਚੇ ਕਾਮੇ! ਹੁਣ ਧਰਨੇ ਖ਼ਤਮ| D5 Channel Punjabi
ਜੋ ਲੋਕ ਸ਼ੋਸ਼ਲ ਮੀਡੀਆ ‘ਤੇ ਗੰਦਗੀ ਫੈਲਾ ਰਹੇ ਹਨ ਅਤੇ ਅਰਸ਼ਦੀਪ ਖਿਲਾਫ ਗੰਦੀ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਜਿਹੀ ਗੰਦੀ ਮਾਨਸਿਕਤਾ ਵਾਲੇ ਲੋਕ ਹੀ ਦੇਸ਼ ਅਤੇ ਕੌਮ ਦਾ ਨਾਮ ਖਰਾਬ ਕਰਦੇ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਰਸ਼ਦੀਪ ਸਿੰਘ ਨੂੰ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਅਰਸ਼ਦੀਪ ਨੂੰ ਤਨ ਮਨ ਨਾਲ ਖੇਡਣਾ ਚਾਹੀਦਾ ਹੈ ਅਤੇ ਅਕਾਲ ਪੁਰਖ ਵਿੱਚ ਭਰੋਸਾ ਰੱਖਣਾ ਚਾਹੀਦਾ ਹੈ। ਵਾਹਿਗੁਰੂ ਆਉਣ ਵਾਲੇ ਸਮੇਂ ਵਿੱਚ ਕਾਮਯਾਬੀ ਬਖਸ਼ੇ। ਸੱਚਾ ਸਿੱਖ ਕਦੇ ਹਾਰ ਨਹੀਂ ਮੰਨਦਾ। ਇਸ ਲਈ ਪੂਰੀ ਲਗਨ ਨਾਲ ਖੇਡੋ ਅਤੇ ਦੇਸ਼ ਅਤੇ ਕੌਮ ਦਾ ਨਾਮ ਰੋਸ਼ਨ ਕਰੋ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.