Press ReleasePunjabTop News

‘ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਅਹੁਦੇ ਤੋਂ ਕੀਤਾ ਜਾਵੇ ਬਰਖਾਸਤ ‘

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕੈਬਿਨੇਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਖੁਰਾਕ ਤੇ ਸਪਲਾਈ ਵਿਭਾਗ ਬਾਬਤ ਸੌਦੇਬਾਜ਼ੀ ਵੱਲ ਸੰਕੇਤ ਕਰਦੀ ਆਡੀਓ ਕਲਿੱਪ ਸਾਹਮਣੇ ਆਉਣ ਤੋਂ ਬਾਅਦ ਫ਼ੌਜਾ ਸਿੰਘ ਸਰਾਰੀ ਨੂੰ ਕੈਬਿਨੇਟ `ਚੋ ਬਰਖਾਸਤ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਿਨੇਟ ਮੰਤਰੀ ਅਤੇ ਉਸ ਦੇ ਓਐੱਸਡੀ ਦਰਮਿਆਨ ਸੌਦੇਬਾਜ਼ੀ ਦੀ ਲੀਕ ਹੋਈ ਆਡੀਓ ਕਲਿੱਪ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਫੌਜਾ ਸਿੰਘ ਸਰਾਰੀ ਨੂੰ ਨੈਤੀਕਤਾ ਦੇ ਅਧਾਰ `ਤੇ ਖੁਦ ਕੈਬਿਨੇਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

CM Mann ਵੱਲੋਂ ਬੰਦ ਕਿੱਤੇ Dhuri Toll Plaza ’ਤੇ ਲੱਗ ਗਿਆ ਧਰਨਾ, ਕਿਸਾਨਾਂ ਨੇ ਪਾ ਲਿਆ ਗਾਹ| D5 Channel Punjabi

ਢੀਂਡਸਾ ਨੇ ਕਿਹਾ ਕਿ ਜੇਕਰ ਫੌਜਾ ਸਿੰਘ ਅਸਤੀਫਾ ਨਹੀ ਦਿੰਦੇ ਹਨ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੈਬਿਨੇਟ ਮੰਤਰੀ ਸਰਾਰੀ ਨੂੰ ਅਹੁਦੇ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਸ: ਢੀਂਡਸਾ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੱਟੜ ਇਮਾਨਦਾਰ ਹੋਣ ਦੇ ਦਾਅਵੇ ਕਰ ਰਹੀ ਹੈ ਜਦਕਿ ਦੂਜੇ ਪਾਸੇ ਉਸ ਦੇ ਮੰਤਰੀ ਅਤੇ ਵਿਧਾਇਕ ਲਗਾਤਾਰ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿਚ ਘਿਰਦੇ ਜਾ ਰਹੇ ਹਨ ਅਜਿਹੇ ਵਿਚ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ `ਤੇ ਕਿਵੇਂ ਭਰੋਸਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਆਡੀਓ ਕਲਿੱਪ ਦੀ ਪ੍ਰਮਾਣਿਕਤਾ ਦੀ ਜਾਂਚ ਕਰਨਾ ਅਤੇ ਮੁੱਦੇ ਦੇ ਤਹਿ ਤੱਕ ਜਾਣਾ ਬਹੁਤ ਲਾਜ਼ਮੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ੁਦ ਇਸ ਆਡੀਓ ਕਲਿੱਪ ਦੀ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button