ਨਵੀਂ ਦਿੱਲੀ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ ਹੈ। ਵਿਸ਼ਵ ਬੈਂਕ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ‘ਚ ਸੁਧਾਰ ਕਰਨ ਲਈ ਮਦਦ ਦੇਣ ਦਾ ਐਲਾਨ ਕੀਤਾ ਹੈ। ਵਿਸ਼ਵ ਬੈਂਕ ਵੱਲੋਂ ਪੰਜਾਬ ਦੀ ਵਿੱਤੀ ਮਦਦ ਲਈ 150 ਮਿਲੀਅਨ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਾਡੀ ਸਰਕਾਰ ਪੰਜਾਬ ਦੇ ਵਿੱਤੀ ਹਾਲਾਤ ਨੂੰ ਸੁਧਾਰਨ ‘ਚ ਲੱਗੀ ਹੋਈ ਹੈ।
Dhuri Sugar Mill : CM Mann ਨੇ ਕਰਤਾ ਇਨਸਾਫ਼, ਕਿਸਾਨਾਂ ਦੇ ਪੈਸੇ ਲਈ ਮਿੱਲ ਕਰਤੀ ਨਿਲਾਮ | D5 Channel Punjabi
ਉਨ੍ਹਾਂ ਕਿਹਾ ਕਿ ਬਹੁਤ ਜਲਦ ਸਾਰੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਰਾਹੀਂ ਪੰਜਾਬ ਦੇ ਦੋ ਪੜਾਵਾਂ ‘ਚ ਕੰਮ ਹੋਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲੇ ਪੜਾਅ ‘ਚ ਮਿਊਂਸੀਪਲ ਕਾਰਪੋਰੇਸ਼ਨਾਂ ਨੂੰ ਗ੍ਰਾਂਟ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ ਅਤੇ ਲੁਧਿਆਣਾ ਸ਼ਹਿਰਾਂ ਦੇ ਪਾਣੀ ਦੀ ਸਪਲਾਈ ‘ਤੇ ਵੀ ਕੰਮ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਵਿਸ਼ਵ ਬੈਂਕ ਵੱਲੋਂ ਇਹ ਕਰਜ਼ਾ 15 ਸਾਲਾਂ ਲਈ ਦਿੱਤਾ ਗਿਆ ਹੈ, ਜਿਸ ‘ਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.