EntertainmentTop News

ਦਿੱਲੀ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਦਿੱਤੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ : ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਪਟਿਆਲਾ ਹਾਊਸ ਕੋਰਟ ਨੇ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਈਡੀ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਵਿੱਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਵੀ ਨਾਮਜ਼ਦ ਕੀਤਾ ਸੀ । ਪਿਛਲੀ ਸੁਣਵਾਈ ‘ਚ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਜੈਕਲੀਨ ਨੂੰ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ।

ਹੁਣ ਨੀ ਬੋਲਦਾ Navjot Sidhu, Jail ’ਚ ਧਾਰਿਆ ‘ਮੌਨ, ਸਮਰਥਕਾਂ ਨੂੰ ਵੱਡਾ ਝਟਕਾ | D5 Channel Punjabi

ਅਦਾਲਤ ਨੇ ਜੈਕਲੀਨ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰੈਗੂਲਰ ਜ਼ਮਾਨਤ ਦੀ ਅਰਜ਼ੀ ‘ਤੇ ਈਡੀ ਨੂੰ ਜਵਾਬ ਦੇਣ ਲਈ ਕਿਹਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰਾ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਈ ਗਈ ਹੈ, ਹੁਣ ਅਗਲੀ ਸੁਣਵਾਈ 22 ਅਕਤੂਬਰ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button