Press ReleasePunjabTop News

ਦਲਵੀਰ ਢਿਲੋਂ ਨੇ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀਆਂ ਮੀਤ ਹੇਅਰ ਅਤੇ ਧਾਲੀਵਾਲ ਦੀ ਮੌਜੂਦਗੀ ਵਿੱਚ ਪੀਐਸਆਈਈਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।

ਮੁੜ ਸੜਕਾਂ ’ਤੇ ਉਤਰੇ ਕਿਸਾਨ, ਸਰਕਾਰ ਅੱਗੇ ਰੱਖੀ ਵੱਡੀ ਮੰਗ, ਦਿੱਲੀ ਵਰਗੇ ਬਣੇ ਹਲਾਤ

ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਉਹ ਉਮੀਦਾਂ ਤੇ ਖਰ੍ਹੇ ਉਤਰਨਗੇ ਅਤੇ ਪਾਰਟੀ ਦੀ ਲੋਕਾਂ ਨਾਲ ਕੀਤੀ ਹਰ ਵਚਨਬੱਧਤਾ ਨੂੰ ਪੂਰਾ ਕਰਨਗੇ। ਉਨ੍ਹਾਂ ਕਿਹਾ “ਮੈਂ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਵਾਂਗਾ।”

ਕੁਝ ਦਿਨ ਖਾਓ ਆਹ ਦਵਾਈ, ਫੇਰ ਘੋੜੇ ਵਰਗਾ ਹੋਵੇਗਾ ਸ਼ਰੀਰ, ਮੁੜ ਦਿਖਣ ਲੱਗੇਗੀ ਜਵਾਨੀ

ਇਸ ਮੌਕੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਸ੍ਰੀ ਢਿੱਲੋਂ ਦੀ ਨਿਯੁਕਤੀ ਇਸੇ ਤਹਿਤ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਨਰਿੰਦਰ ਕੌਰ ਭਰਾਜ, ਅਮੋਲਕ ਸਿੰਘ, ਕੁਲਵੰਤ ਸਿੰਘ ਪੰਡੋਰੀ, ਗੁਰਦਿੱਤ ਸਿੰਘ ਸੇਖੋਂ, ਪੀ.ਐਸ.ਆਈ.ਈ.ਸੀ ਦੇ ਐਮ.ਡੀ. ਕੁਮਾਰ ਅਮਿਤ, ਪੀ.ਐਸ.ਆਈ.ਈ.ਸੀ.ਦੇ ਏ.ਐਮ.ਡੀ. ਰੁਬਿੰਦਰਜੀਤ ਸਿੰਘ ਬਰਾੜ, ਜੇ.ਐਸ. ਰੰਧਾਵਾ ਅਤੇ ਦਵਿੰਦਰਪਾਲ ਸਿੰਘ (ਦੋਵੇਂ ਸੀ.ਜੀ.ਐਮ.), ਚੀਫ ਇੰਜੀਨੀਅਰ ਪਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button