Press ReleasePunjabTop News

ਪੰਜਾਬ ਪੁਲਿਸ ਨੇ ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਕਾਰਕੁਨ ਨੂੰ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਗੈਂਗਸਟਰ ਮੁਕਤ ਰਾਜ ਨਹੀਂ ਬਣ ਜਾਂਦਾ

ਪੰਜਾਬ ਪੁਲਿਸ ਵੱਲੋਂ ਏਕੇ-56 ਰਾਈਫਲ ਸਮੇਤ ਦੋ ਆਪਰੇਟਿਵਾਂ ਦੀ  ਗਿ੍ਰਫਤਾਰੀ ਤੋਂ ਅੱਠ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਕਾਰਵਾਈ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ਚਲਾਏ  ਆਈਐਸਆਈ  ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦੱਸਿਆ ਕਿ ਫੜੇ ਗਏ ਮੁਲਜਮ ਦੀ ਪਛਾਣ ਫਿਰੋਜਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ।

ਸਰਕਾਰ ਦਾ ਵੱਡਾ ਫੈਸਲਾ, ਹੁਣ ਪੈਟਰੋਲ-ਡੀਜ਼ਲ ਲੈਣ ਲਈ ਆਹ ਜਰੂਰੀ, ਨਹੀਂ ਜਾਣਾ ਪਊ ਜੇਲ੍ਹ | D5 Channel Punjabi

ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਉੰਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ ਜਿਨ੍ਹਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫਿਰੋਜਪੁਰ ਵਜੋਂ ਹੋਈ ਸੀ, ਦੀ ਗਿ੍ਰਫਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਿਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ਵਿੱਚ ਦੱਸੇ ਟਿਕਾਣੇ ਤੋਂ ਦੋ ਮੈਗਜੀਨ, 90 ਜਿੰਦਾ ਕਾਰਤੂਸ ਅਤੇ ਦੋ ਗੋਲੀਆਂ ਦੇ ਖੋਲ ਸਮੇਤ ਇੱਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।

ਰਿਲਾਇੰਸ ਦੇ ਸਟੋਰ ’ਤੇ ਪਿਆ ਛਾਪਾ, ਵੱਡੀ ਮਾਤਰਾ ’ਚ ਗੈਰਕਾਨੂੰਨੀ ਸਾਮਾਨ ਬਰਾਮਦ, ਕਰਤੀ ਕਾਰਵਾਈ | D5 Channel Punjabi

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜਮ ਬਲਜੀਤ ਮੱਲੀ ਦੇ ਖੁਲਾਸੇ ਤੋਂ ਬਾਅਦ ਪੁਲੀਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ਵਿੱਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ਵਿੱਚ ਵੀ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਹੀ ਉਸ ਨੇ ਜੁਲਾਈ 2022 ਵਿੱਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ‘ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ।

ਟੀਮ ਦੀ ਹਾਰ ਤੋਂ ਬਾਅਦ ਭੜਕੇ ਸਮਰਥਕ, ਪਿਆ ਐਸਾ ਕਲੇਸ਼, 127 ਲੋਕਾਂ ਦੀ ਗਈ ਜਾਨ | D5 Channel Punjabi

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮ੍ਰਿਤਸਰ ਅਤੇ ਉਸ ਦੇ ਸਾਥੀ ਲਈ ਫਿਰੋਜਪੁਰ ਦੇ ਮੱਖੂ ਖੇਤਰ ਵਿੱਚ ਇੱਕ ਖਾਲੀ ਪਏ ਘਰ ਵਿੱਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ  ਹੈ। ਉਨਾਂ ਕਿਹਾ ਕਿ ਜੋਟਾ ‘ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ, ਅੰਮ੍ਰਿਤਸਰ ਵਿਖੇ ਬੰਦ ਹੈ।

ਬੇਅਦਬੀ ਮੋਰਚੇ ਦਾ ਹੋਵੇਗਾ ਹੱਲ, ਅੰਮ੍ਰਿਤਪਾਲ ਨੂੰ ਲੈ ਕੇ ਕੀਤਾ ਵੱਡਾ ਐਲਾਨ, ਵੱਡੀ ਗਿਣਤੀ ’ਚ ਪਹੁੰਚਣਗੇ ਨੌਜਵਾਨ

ਉਨ੍ਹਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜਦੀਕੀ ਸੰਪਰਕ ਵਿੱਚ ਸੀ ਅਤੇ ਆਪਣੀ ਨੀਲੇ ਰੰਗ ਦੀ  ਬੀਐਮਡਬਲਿਊ ਕਾਰ ਵਿੱਚ ਉਸ ਵਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਉਕਤ ਬੀ.ਐਮ.ਡਬਲਿਊ ਕਾਰ ਨੂੰ ਜਬਤ ਕੀਤਾ ਗਿਆ ਸੀ। ਹੋਰ ਜਾਣਕਾਰੀ ਦਿੰਦੇ ਹੋਏ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ ’ਤੇ ਪੈਸੇ ਇਕੱਠੇ ਕਰਦਾ ਸੀ ਅਤੇ  ਉਨ੍ਹਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ  ਮੂਲਜ਼ਮ ਹਰ ਸਰਪੰਚ ਵੱਲੋਂ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਲੱਖਾ ਸਿੱਧਾਣਾ ਹੋਵੇਗਾ ਗ੍ਰਿਫ਼ਤਾਰ? ਭਗਵੰਤ ਮਾਨ ਨੇ ਲਿਆ ਵੱਡਾ ਐਕਸ਼ਨ

ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵਿੱਚ ਸ਼ਾਮਲ ਹੋਏ,  ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ,  ਅਤੇ ਇਨਾਂ ਦੇ ਆਈ.ਐਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧ ਵਿੱਚ ਇੱਕ ਐਫਆਈਆਰ ਨੰਬਰ 29, ਮਿਤੀ 22.09.2022 ਨੂੰ ਯੂਏ (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ  ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button