ਪਟਿਆਲਾ/ਸੰਗਰੂਰ : ਮਾਲਵਾ ਦੇ ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਨੌਜਵਾਨ ਅਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਨਾਲ ਵਿਆਨ ਦੇ ਬੰਧਨ ਵਿਚ ਬੱਝ ਗਏ ਹਨ। ਦੋਵਾਂ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਨਿਭਾਈ ਗਈ। ਵਿਆਹ ਸਮਾਗਮ ਵਿਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਵਾਹ ਸਮਾਗਮ ਬੇਹੱਦ ਸਧਾਰਣ ਰੱਖਿਆ ਗਿਆ ਸੀ।
HSGPC ਨੂੰ ਲੈਕੇ Manohar Lal Khattar ਦਾ ਬਿਆਨ, ਮੌਜੂਦਾ ਕਮੇਟੀ ਬਾਰੇ ਕਹੀ ਵੱਡੀ ਗੱਲ | D5 Channel Punjabi
ਵਿਆਹ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਬੇਹੱਦ ਆਮ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰ ਵਾਰ ਲੋਕਾਂ ਨੂੰ ਬੇਲੋੜੇ ਖਰਚਿਆਂ ਤੋਂ ਬਚਣ ਦਾ ਸੁਨੇਹਾ ਦਿੱਤਾ ਹੈ, ਇਸ ਲਈ ਪਹਿਲ ਆਪਣੇ ਆਪ ਤੋਂ ਕਰਨੀ ਚਾਹੀਦੀ ਹੈ। ਬੀਬੀ ਭਰਾਜ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ, ਹੁਣ ਵਿਆਹ ਦੇ ਬੰਧਨ ਵਿਚ ਬੱਝਣ ਤੋਂ ਪਰਿਵਾਰ ਦੀ ਜ਼ਿੰਮੇਵਾਰੀ ਵੀ ਮਿਲ ਗਈ ਹੈ, ਜਿਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿਆਸਤ ਵਿਚ ਵਿਚਰਣ ਤੋਂ ਬਾਅਦ ਵੱਡੀਆਂ ਜ਼ਿੰਮੇਵਾਰੀਆਂ ਮਿਲੀਆਂ, ਇਸ ਲਈ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਵੰਡਾਉਣ ਵਾਲਾ ਚਾਹੀਦਾ ਹੈ, ਜੋ ਅੱਜ ਮਿਲ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.