Press ReleasePunjabTop News

ਮੁੱਖ ਮੰਤਰੀ ਪਰਾਲੀ ਸੰਭਾਲਣ ਲਈ ਕਿਸਾਨਾਂ ਦੇ ਹੁੰਦੇ ਖਰਚ ਦਾ ਮੁਆਵਜ਼ਾ ਦੇਣ ਤੋਂ ਨਾ ਭੱਜਣ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਪੰਜਾਬ ਤੇ ਦਿੱਲੀ ਸਰਕਾਰ ਜੋ ਆਮ ਆਦਮੀ ਪਾਰਟੀਆਂ ਦੀਆਂ ਹਨ, ਇਸ ਪਹਿਲਕਦਮੀ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕਿਉਂ ਭੱਜ ਰਹੀਆਂ ਹਨ

ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਪਰਾਲੀ ਸੰਭਾਲਣ ’ਤੇ ਹੁੰਦੇ ਖਰਚ ਦਾ ਮੁਆਵਜ਼ਾਦੇਣ ਤੋਂ ਕਿਉਂ ਭੱਜ ਰਹੇ ਹਨ ਜਦੋਂ ਇਸਦਾ ਵਾਅਦਾ ਉਹਨਾਂ ਆਪ ਕੀਤਾ ਸੀ ਤੇ ਉਹਨਾਂ ਨੇ ਇਹ ਵੀ ਪੁੱਛਿਆ ਕਿਆਮ ਆਦਮੀ ਸਰਕਾਰ ਕਿਸਾਨਾਂ ਦੇ ਮਾਲ ਖਾਤਿਆਂ ਵਿਚ ਰੈਡ ਐਂਟਰੀ ਵਰਗੀਆਂ ਬਹੁਤ ਖਤਰਨਾਕ ਕਾਰਵਾਈਆਂ ਕਿਉਂ ਕਰ ਰਹੀ ਹੈ।

ਪੁਲਿਸ ਤੇ ਗੈਂਗਸਟਰ ਮੁਕਾਬਲੇ ਦਾ ਅਸਲ ਸੱਚ! bjp ਲੀਡਰ ਦੇ ਜ਼ਮਾਨਤੀ ਵਾਰੰਟ ਜਾਰੀ! ਬੇਅਦਬੀ ਮਾਮਲੇ ‘ਤੇ ਘੇਰਿਆ CM ਮਾਨ!

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਤਜਵੀਜ਼ ਦਿੱਤੀ ਸੀ ਕਿ ਜੇਕਰ ਕਿਸਾਨ ਪਰਾਲੀ ਨਾ ਸਾੜਨਗੇ ਤਾਂ ਉਹਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਤਜਵੀਜ਼ ਮੁੱਖ ਮੰਤਰੀ ਨੇ ਹੀ ਦਿੱਤੀ ਸੀ ਕਿ ਇਸ ਸਕੀਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਦਿੱਲੀ ਤੇ ਪੰਜਾਬ ਦੇ ਨਾਲ ਕੇਂਦਰ ਸਰਕਾਰਾਂ ਮਿਲ ਕੇ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਪੰਜਾਬ ਤੇ ਦਿੱਲੀ ਸਰਕਾਰਾਂ ਜੋ ਆਮ ਆਦਮੀ ਪਾਰਟੀ ਦੀਆਂ ਹਨ, ਇਕ ਰੁਪਿਆ ਵੀ ਯੋਗਦਾਨ ਦੇਣ ਤੋਂ ਕਿਉਂ ਭੱਜ ਰਹੀਆਂ ਹਨ।

Punjab Bulletin: ਮੁਕਾਬਲੇ ਦੌਰਾਨ ਗੈਂਗਸਟਰ ਕਾਬੂ, ਉੱਨਤ ਕਿਸਾਨਾਂ ਨੂੰ ਮਿਲੇ ਸਪੀਕਰ ਸੰਧਵਾਂ

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਮੁੱਖ ਮੰਤਰੀ ਸਿਰਫ ਪਬਲੀਸਿਟੀ ਵਾਸਤੇ ਐਲਾਨ ਕਰਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮੂੰਗੀ ਦੀ ਫਸਲ ਬੀਜਣ ਜੋ ਕਿਸਾਨ ਐਮ ਐਸ ਪੀ ਅਨੁਸਾਰ ਖਰੀਦੇਗੀ ਪਰ ਸਰਕਾਰ ਨੇ ਕੁੱਲ ਫਸਲ ਦਾ ਸਿਰਫ 10 ਫੀਸਦੀ ਹੀ ਐਮ ਐਸ ਪੀ ਅਨੁਸਾਰ ਖਰੀਦਿਆ ਉਹਨਾਂ ਕਿਹਾ ਕਿ ਇਸ ਮਗਰੋਂ ਮੁੱਖ ਮੰਤਰੀ ਨੇ ਐਲਾਨ ਕਰ ਦਿੱਤਾ ਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਰਾਜ ਸਰਕਾਰ 2500 ਰੁਪਏ ਪ੍ਰਤੀ ਏਕੜਾ ਮੁਆਵਜ਼ਾ ਦੇਵੇਗੀ ਪਰ ਸਰਕਾਰ ਸਮਾਂ ਆਉਣ ’ਤੇ ਇਹ ਵਾਅਦਾ ਪੂਰਾ ਕਰਨ ਤੋਂ ਵੀ ਮੁਕਰ ਗਈ।

Gal Sachi Hai : ਵਿਦੇਸ਼ ਜਾਣ ਵਾਲੇ ਦੇਣ ਧਿਆਨ, ਸਾਰੀ ਉੱਮਰ ਵਿਦੇਸ਼ ਰਹੇ ਡਾਕਟਰ ਤੋਂ ਸੁਣੋ ਸੱਚ, ਸੋਚ ਬਦਲ ਦਊ ਆਹ

ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡਿਆ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਸਰਕਾਰ ਜ਼ਿਲ੍ਹਾ ਕਮਿਸ਼ਨਰਾਂ ਨੂੰ ਉਹਨਾਂ ਕਿਸਾਨਾਂ ਦੇ ਮਾਲ ਖਾਤਿਆਂ ਵਿਚ ਰੈਡ ਐਂਟਰੀ ਕਰਨ ਵਾਸਤੇ ਆਖ ਰਹੀ ਹੈ ਜੋ ਪਰਾਲੀ ਸਾੜਦੇ ਹਨ। ਉਹਨਾਂ ਕਿਹਾਕਿ ਕਿਸਾਨ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀਸਰਕਾਰ ਵੱਲੋਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਕਾਰਨ ਗੰਭੀਰ ਸੰਕਟ ਵਿਚੋਂ ਲੰਘ ਰਹੇ ਹਨ। ਉਹਨਾਂ ਕਿਹਾ ਕਿ ਹੁਣ ਛੋਟੇ ਕਿਸਾਨ ਜੋ ਸਭ ਤੋਂ ਵੱਧ ਪ੍ਰਭਾਵਤ ਹਨ, ਨੂੰ ਰੈਡ ਐਂਟਰੀ ਨਾਲ ਕਰਜ਼ੇ ਲੈਣ ਜਾਂ ਜ਼ਮੀਨ ਗਹਿਣੇ ਰੱਖਣ ਤੋਂ ਅਸਮਰਥ ਬਣਾਇਆ ਜਾ ਰਿਹਾ ਹੈ।

CNG Price Hike : ਵਧ ਗਿਆ ਈਂਧਣ ਦਾ ਰੇਟ, 3 ਰੁਪਏ ਹੋਇਆ ਮਹਿੰਗਾ, ਲੋਕਾਂ ’ਤੇ ਪਿਆ ਬੋਝ | D5 Channel Punjabi

ਅਕਾਲੀਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਉਹਨਾਂ ਦੀ ਸਸਤੇ ਭਾਅ ਪਰਾਲੀ ਸੰਭਾਲਣ ਮਸ਼ੀਨਰੀ ਲੈਣ ਦੀ ਪੇਸ਼ਕਸ਼ ਸਵੀਕਾਰ ਨਹੀਂ ਕਰ ਸਕਦੇ ਕਿਉਂਕਿ ਅਜਿਹੀਆਂ ਮਸ਼ੀਨਾਂ ਨੂੰ ਚਲਾਉਣ ਵਾਸਤੇ ਭਾਰੀ ਟਰੈਕਟਰਾਂ ਦੀ ਲੋੜ ਹੁੰਦੀ ਹੈ। ਉਹਨਾਂ ਕਿਹਾਕਿ ਛੋਟੇ ਤੇ ਅੰਸ਼ਕ ਕਿਸਾਨ ਇਹ ਮਸੀਨਾਂ ਨਾ ਤਾਂ ਆਪ ਖਰੀਦ ਸਕਦੇ ਹਨ ਤੇ ਨਾ ਹੀ ਆਪ ਚਲਾ ਸਕਦਾ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਜਿਹੜੇ ਕਿਸਾਨਾਂ ਨੇ ਪਿਛਲੇ ਸਾਲ ਇਹ ਮਸ਼ੀਨਾਂ ਖਰੀਦੀਆਂਸਨ, ਉਹ ਸਰਕਾਰ ਵੱਲੋਂ ਮਸ਼ੀਨਾਂ ਦੀ ਲਾਗਤ ’ਤੇ ਸਬਸਿਡੀ ਨਾ ਦੇਣ ਕਾਰਨ ਇਹਨਾਂ ਦਾ ਲਾਹਾ ਲੈਣ ਤੋਂ ਵਾਂਝੇ ਰਹਿ ਗਏ ਸਨ।

Punjab Encounter : Police ਹੱਥ ਲੱਗਿਆ Gangster! ਹੋਏ ਵੱਡੇ ਖ਼ੁਲਾਸੇ, ਕੀਤੀ ਵੱਡੀਆਂ ਵਰਦਾਤਾਂ

ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣੇਾ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਨੂੰ ਰਾਹਤ ਦੇਣ ਜਾਂ ਫਿਰ ਰਾਜ ਸਰਕਾਰ ਪਰਾਲੀ ਪ੍ਰਬੰਧਨ ਦੀ ਜ਼ਿੰਮੇਵਾਰੀ ਆਪਣੀ ਸਿਰ ਲਵੇ। ਉਹਨਾਂ ਕਿ ਕਿਸਾਨ ਜੋ ਪਹਿਲਾਂ ਹੀ ਵਿੱਤੀ ਸੰਕਟ ਵਿਚ ਹਨ ਤੋਂ ਪਰਾਲੀ ਸੰਭਾਲਣ ’ਤੇ ਹੋਰ ਪੈਸੇ ਖਰਚਣ ਦੀ ਆਸ ਰੱਖਣਾ ਹੀ ਗਲਤ ਹੋਵੇਗਾ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਆਗੂਕਰਨ ਵਾਸਤੇ ਤਿਤੇ ਵਰਕਰ ਇਸ ਔਖੀ ਘੜੀ ਵਿਚ ਕਿਸਾਨਾਂ ਦੀ ਹਰ ਮਦਦ ਤਿਆਰ ਹਨ ਕਿਉਂਕਿ ਆਪ ਸਰਕਾਰ ਉਹਨਾਂ ਦੀ ਮਦਦ ਕਰਨ ਵਿਚ ਫੇਲ੍ਹ ਸਾਬਤ ਹੋਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button