PunjabTop News

‘ਮੌਸਮ’ ਨੂੰ ਲੈ ਕੇ ਪੰਜਾਬ ‘ਚ ਅਲਰਟ ਜਾਰੀ, ਇੰਨੇ ਦਿਨ ਪਵੇਗਾ ਭਾਰੀ ਮੀਂਹ

ਲੁਧਿਆਣਾ : ਪੰਜਾਬ ‘ਚ ਪਿਛਲੇ ਦਿਨੀਂ ਪਈ ਬਾਰਿਸ਼ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਸਵੇਰੇ ਅਤੇ ਰਾਤ ਵੇਲੇ ਠੰਡ ਦਾ ਅਹਿਸਾਸ ਹੁੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਅਜੇ ਗਰਮੀ ਹੈ। ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦੇ ਮੁਤਾਬਕ 9, 10 ਅਤੇ 11 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਮਾਲਵਾ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਸੁਰਖ਼ੀਆਂ ‘ਚ ਸੀ.ਐੱਮ ਮਾਨ, ਗੁਜਰਾਤ ਦੌਰਾ ਪਿਆ ਮਹਿੰਗਾ D5 Channel Punjabi

ਇਸ ਕਾਰਨ ਤਾਪਮਾਨ ਡਿੱਗ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋ ਰਿਹਾ ਹੈ। ਮਾਹਰਾਂ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਸਰਦੀ ਇਸ ਵਾਰ ਜਲਦੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਡ 2 ਹਫ਼ਤੇ ਪਹਿਲਾਂ ਸ਼ੁਰੂ ਹੋ ਰਹੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ‘ਚ ਬੱਦਲ ਛਾਏ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button