IndiaPunjabTop News

ਵਿਧਾਨ ਸਭਾ ਸਪੀਕਰ ਵੱਲੋਂ ਸਮਾਜਵਾਦੀ ਪਾਰਟੀ ਦੇ ਬਾਨੀ ਤੇ ਸਾਬਕਾ CM ਮੁਲਾਇਮ ਯਾਦਵ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਸੰਧਵਾਂ ਨੇ ਕਿਹਾ ਕਿ ਸ੍ਰੀ ਸ੍ਰੀ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ।
ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ। ਸ੍ਰੀ ਸੰਧਵਾਂ ਨੇ ਸ੍ਰੀ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button