ਬਠਿੰਡਾ : ਬੀਤੇ ਕੁੱਝ ਦਿਨ ਪਹਿਲਾਂ ਮਾਨਸਾ ਦੇ ਸੀਆਈਏ ਸਟਾਫ ਦੀ ਕਸਟੱਡੀ ਵਿੱਚੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਜਰਮ ਦੀਪਕ ਟੀਨੂੰ ਫਰਾਰ ਹੋ ਗਿਆ ਸੀ ਜਿਸ ਕਾਰਨ ਪੁਲਿਸ ਦੀ ਕਾਫ਼ੀ ਕਿਰਕਿਰੀ ਹੋ ਰਹੀ ਹੈ । ਹੱਲੇ ਇਹ ਮਾਮਲਾ ਠੰਡਾ ਨਹੀਂ ਹੋਇਆ ਸੀ ਕਿ ਹੁਣ ਖ਼ਬਰ ਬਠਿੰਡਾ ਜ਼ਿਲ੍ਹੇ ਦੇ ਥਾਣਾ ਮੌੜ ਤੋਂ ਸਾਹਮਣੇ ਆ ਰਹੀ ਹੈ ਕਿ ਇਕ ਮੁਲਜ਼ਮ ਜਿਸਦਾ ਨਾਂ ਬਲਜੀਤ ਸਿੰਘ ਦੱਸਿਆ ਜਾ ਰਿਹਾ ਹੈ ਉਹ ਪੁਲਿਸ ਅਧਿਕਾਰੀਆਂ ਨੂੰ ਥਾਣੇ ‘ਚੋ ਚਕਮਾ ਦੇ ਕੇ ਫ਼ਰਾਰ ਹੋ ਗਿਆ ।
ਬੰਦੀ ਸਿੰਘਾਂ ਦੀ ਰਿਹਾਈ ਲਈ ਡਟੇੇ ਮੁਸਲਿਮ, ਹਿਊਮਨ ਰਾਈਟਸ ਪ੍ਰਧਾਨ ਦਾ ਵੱਡਾ ਬਿਆਨ, ਹੁਣ ਸਰਕਾਰ ਲਊ ਵੱਡਾ ਫੈਸਲਾ!
ਪੁਲਿਸ ਵੱਲੋਂ ਬਲਜੀਤ ਸਿੰਘ ਨੂੰ ਦੋ ਦਿਨ ਪਹਿਲਾਂ ਮੋਟਰਸਾਈਕਲਾਂ ਦੀ ਚੋਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਤਲਵੰਡੀ ਸਾਬੋ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ । ਪੁਲਿਸ ਸੂਤਰਾਂ ਮੁਤਾਬਕ ਇਸ ਮੁਲਜ਼ਮ ‘ਤੇ ਪਹਿਲਾ ਵੀ ਕੁਝ ਪਰਚੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੀਆਂ ਦਾ ਆਦਿ ਸੀ।
Sangrur News : CM Mann ਦੇ ਘਰ ਅੱਗੇ ਬਣਿਆ Delhi ਬਾਰਡਰ ਵਰਗਾ ਮਾਹੌਲ | Sangrur Protest | D5 Channel Punjabi
ਉਥੇ ਹੀ ਐੱਸਐੱਸਪੀ ਵੱਲੋਂ ਲਾਪਰਵਾਹੀ ਦੇ ਦੋਸ਼ਾਂ ਹੇਠ ਸਬ ਇੰਸਪੈਕਟਰ ਸਹਿਤ ਤਿੰਨ ਪੁਲੀਸ ਮੁਲਾਜ਼ਮ ਮੁਅੱਤਲ ਕਰ ਦਿੱਤੇ ਹਨ ਅਤੇ ਅੱਗੇ ਵਿਭਾਗੀ ਕਾਰਵਾਈ ਦੇ ਵੀ ਦਿੱਤੇ ਆਦੇਸ਼ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਫਰਾਰ ਹੋਏ ਮੁਲਜ਼ਮ ਨੂੰ ਕਾਬੂ ਕਰਨ ਲਈ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪਰ ਪੁਲਿਸ ਦੀ ਗ੍ਰਿਫ਼ਤ ‘ਚੋ ਮੁਲਜ਼ਮਾ ਦਾ ਇੰਵੇ ਫ਼ਰਾਰ ਹੋਣਾ ਪੁਲਿਸ ਪ੍ਰਸ਼ਾਸ਼ਨ ‘ਤੇ ਕਈ ਸਵਾਲ ਖੜ੍ਹੇ ਕਰਦਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.