ਚੰਡੀਗੜ੍ਹ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਅਹੁਦੇ ਦੇ ਉਮੀਦਵਾਰ ਮਲਿਕਾਅਰਜੁਨ ਖੜਗੇ ਅੱਜ ਚੰਡੀਗੜ੍ਹ ਪਹੁੰਚੇ । ਇਸ ਦੌਰਾਨ ਉਨ੍ਹਾਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਦੇ ਡੈਲੀਗੇਟਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ 6-7 ਸੂਬਿਆਂ ਵਿੱਚ ਸਾਡੀ ਸਰਕਾਰ ਬਣੀ ਪਰ ਕਈ ਸੂਬਿਆਂ ਵਿੱਚ ਸਾਡੇ ਵਿਧਾਇਕ ਚੋਰੀ ਕਰ ਲਏ ਗਏ, ਜਿਸ ਕਰਕੇ ਮੈਨੂੰ ਚੋਣ ਲੜਨੀ ਪਈ। ਇਸਦੇ ਨਾਲ ਹੀ ਖੜਗੇ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਕਿਹਾ ਹੈ ਕਿ ਉਹ ਪ੍ਰਧਾਨ ਦੀ ਚੋਣ ਨਹੀਂ ਲੜਨਾ ਚਾਹੁੰਦੇ।
Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi
ਮੈਨੂੰ ਕਿਹਾ ਗਿਆ ਕਿ ਤੁਸੀਂ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਨੂੰ ਬਚਾਉਣ ਲਈ ਚੋਣ ਲੜੋ। ਉਨ੍ਹਾਂ ਕਿਹਾ ਕਿ ਅਸੀ ਸਾਰੇ ਕਾਂਗਰਸੀ ਚਾਹੁੰਦੇ ਸੀ ਕਿ ਰਾਹੁਲ ਗਾਂਧੀ ਹੀ ਪ੍ਰਧਾਨ ਬਨਣ ਪਰ ਰਾਹੁਲ ਗਾਂਧੀ ਨੇ ਸਾਫ਼ ਤੋਰ ‘ਤੇ ਕਿਹਾ ਹੈ ਕਿ ਗਾਂਧੀ ਪਰਿਵਾਰ ਦਾ ਕੋਈ ਵੀ ਮੈਂਬਰ ਇਹ ਚੋਣ ਨਹੀਂ ਲੜੇਗਾ। ਜਿਕਰਯੋਗ ਹੈ ਕਿ ਕਾਂਗਰਸ ‘ਚ ਕਾਂਗਰਸ ਪ੍ਰਧਾਨ ਦੀ ਚੋਣ ਲਈ ਸ਼ਸ਼ੀ ਥਰੂਰ ਅਤੇ ਮਲਿਕਾਰਜੁਨ ਖੜਗੇ ਮੈਦਾਨ ਵਿਚ ਹਨ ਙ ਇਸ ਨਾਲ ਇਹ ਤੈਅ ਹੋ ਗਿਆ ਹੈ ਕਿ ਅਗਲਾ ਪ੍ਰਧਾਨ ਗੈਰ-ਗਾਂਧੀ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.