ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਿਜਾਬ ਮਾਮਲੇ ‘ਤੇ ਕਰਨਾਟਕ ਹਾਈ ਕੋਰਟ ਦੇ 15 ਮਾਰਚ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵੱਖਰਾ ਫੈਸਲਾ ਸੁਣਾਇਆ। ਹਾਈ ਕੋਰਟ ਨੇ ਉਡੁਪੀ ਦੇ ਪ੍ਰੀ-ਯੂਨੀਵਰਸਿਟੀ ਕਾਲਜਾਂ ਵਿੱਚ ਪੜ੍ਹ ਰਹੀਆਂ ਮੁਸਲਿਮ ਕੁੜੀਆਂ ਦੁਆਰਾ ਕਲਾਸਰੂਮ ਵਿੱਚ ਹਿਜਾਬ ਪਹਿਨਣ ਦੇ ਅਧਿਕਾਰ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਬੈਚ ਨੂੰ ਖਾਰਜ ਕਰ ਦਿੱਤਾ ਸੀ। ਬੈਂਚ ‘ਚ ਸ਼ਾਮਿਲ ਦੋ ਜੱਜਾਂ ਦੀ ਵੱਖਰੀ ਰਾਏ ਹੈ, ਜਿੱਥੇ ਜਸਟਿਸ ਹੇਮੰਤ ਗੁਪਤਾ ਨੇ ਹਿਜਾਬ ਬੈਨ ਨੂੰ ਬਰਕਰਾਰ ਰੱਖਿਆ ਹੈ।
Kotakpura Firing Case : Sukhbir Badal ਦੀ ਪੇਸ਼ੀ, ਪੁੱਛਗਿੱਛ ‘ਚ ਵੱਡੇ ਖੁਲਾਸੇ | D5 Channel Punjabi
ਇਸ ਦੇ ਨਾਲ ਹੀ ਜਸਟਿਸ ਸੁਧਾਂਸ਼ੂ ਧੂਲੀਆ ਨੇ ਪਾਬੰਦੀ ਜਾਰੀ ਰੱਖਣ ਦੇ ਕਰਨਾਟਕ ਹਾਈਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ। ਜਸਟਿਸ ਧੂਲੀਆ ਨੇ ਕਿਹਾ ਕਿ ਕਰਨਾਟਕ ਹਾਈ ਕੋਰਟ ਨੇ ਗਲਤ ਰਾਹ ਅਖਤਿਆਰ ਕੀਤਾ ਹੈ ਅਤੇ ਹਿਜਾਬ ਪਹਿਨਣਾ ਉਨ੍ਹਾਂ ਦੀ ਆਪਣੀ ਪਸੰਦ ਹੈ,ਇਸ ਤੋਂ ਘੱਟ ਕੁਝ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਧਿਆਨ ਲੜਕੀਆਂ ਦੀ ਸਿੱਖਿਆ ‘ਤੇ ਹੈ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ। ਅਜਿਹੇ ‘ਚ ਹੁਣ ਮਾਮਲਾ ਵੱਡੀ ਬੈਂਚ ਕੋਲ ਭੇਜ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.